ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ਯੋਗ ਵੀਡੀਓ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ

Posted On September - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਸਤੰਬਰ
ਸੋਸ਼ਲ ਮੀਡੀਆ ‘ਤੇ ਵਾਇਰਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਪੁਲੀਸ ਕਮਿਸ਼ਨਰ ਤੇ ਸਾਈਬਰ ਕਰਾਈਮ ਸੈੱਲ ਦੇ ਆਈਜੀ ਨੂੰ ਪੱਤਰ ਭੇਜ ਕੇ ਇਸ ਮਾਮਲੇ ਵਿੱਚ ਕਾਰਵਾਈ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਆਨ ਵਿਚ ਆਖਿਆ ਕਿ ਸਿੱਖ ਰਵਾਇਤਾਂ ਨੂੰ ਸੱਟ ਮਾਰਨ ਦੇ ਅਜਿਹੇ ਰੁਝਾਨ ਦਾ ਸਖ਼ਤ ਨੋਟਿਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਸ ਵੀਡੀਓ ’ਚ ਸਿੱਖ ਰਵਾਇਤਾਂ ਦਾ ਅਪਮਾਨ ਕੀਤਾ ਗਿਆ ਹੈ, ਇਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਨਿੱਤ ਦਿਨ ਹੀ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀਆਂ ਹਨ। ਪਰ ਇਸ ਖ਼ਿਲਾਫ਼ ਸਾਈਬਰ ਕਰਾਈਮ ਵਿਭਾਗ ਦੀ ਕਾਰਵਾਈ ਨਾ-ਮਾਤਰ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਸਖ਼ਤੀ ਵਰਤਣ ਬਾਰੇ ਸਾਈਬਰ ਕਰਾਈਮ ਵਿਭਾਗ ਨੂੰ ਪੱਤਰ ਲਿਖ ਚੁੱਕੀ ਹੈ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਸਰਕਾਰ ਨੂੰ ਆਖਿਆ ਕਿ ਹਰ ਧਰਮ ਦਾ ਸਤਿਕਾਰ ਕਾਇਮ ਰੱਖਣ ਲਈ ਸ਼ਰਾਰਤੀ ਅਨਸਰਾਂ ‘ਤੇ ਨਿਗਾਹ ਰੱਖਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਵੀਡੀਓ ਵਿਚ ਗੁਰਦੁਆਰੇ ਵਰਗਾ ਮਾਹੌਲ ਸਿਰਜਿਆ ਗਿਆ ਹੈ। ਇਸ ਵਿਚ ਪ੍ਰਕਾਸ਼ ਕੀਤਾ ਦਿਖਾਈ ਦਿੰਦਾ ਹੈ ਅਤੇ ਇਕ ਮੂਰਤੀ ‘ਤੇ ਦਸਤਾਰ ਸਜਾ ਕੇ ਬਿਠਾਇਆ ਹੋਇਆ ਹੈ। ਪਿੱਛੇ ਦਰਬਾਰ ਸਾਹਿਬ ਦੀ ਤਸਵੀਰ ਦਿਖਾਈ ਦਿੰਦੀ ਹੈ। ਇਕ ਪਾਸੇ ਕੀਰਤਨ ਕਰਦੀਆਂ ਤਿੰਨ ਮੂਰਤੀਆਂ ਵੀ ਹਨ। ਇਕਓਂਕਾਰ, ਖੰਡਾ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਵੀ ਦਿਖਾਈਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਸਿੱਖ ਪ੍ਰੰਪਰਾਵਾਂ ਤੇ ਮਰਿਆਦਾ ਨੂੰ ਚੁਣੌਤੀ ਦੇਣ ਬਰਾਬਰ ਹੈ ਅਤੇ ਅਜਿਹੀ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।


Comments Off on ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ਯੋਗ ਵੀਡੀਓ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.