ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸਤਲੁਜ ਵਿੱਚ ਵਹਿ ਕੇ ਆਈ ਪੰਜ ਕਿਲੋ ਹੈਰੋਇਨ ਬਰਾਮਦ

Posted On September - 10 - 2019

ਪੱਤਰ ਪ੍ਰੇਰਕ
ਫਿਰੋਜ਼ਪੁਰ, 9 ਸਤੰਬਰ
ਭਾਰਤ-ਪਾਕਿਸਤਾਨ ਦੀ ਸਰਹੱਦ ਤੋਂ ਬੀਐੱਸਐੱਫ ਨੇ ਗੁਆਂਢੀ ਮੁਲਕ ਪਾਕਿਸਤਾਨ ਵਲੋਂ ਸਤਲੁਜ ਵਿੱਚ ਵਹਿ ਕੇ ਆਈ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਤਸਕਰ ਸਤਲੁਜ ਦਰਿਆ ਦੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਭਾਰਤ ਵਿਚ ਹੈਰੋਇਨ ਦੀ ਸਪਲਾਈ ਪਾਣੀ ਰਾਹੀਂ ਕਰ ਰਹੇ ਹਨ। ਦੋ ਦਿਨ ਪਹਿਲਾਂ ਵੀ ਇਸ ਰਸਤੇ ਤੋਂ ਬੀਐੱਸਐੱਫ ਨੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ’ਤੇ ਬੀਪੀਓ ਸ਼ਾਮੇ ਕੇ ਨੇੜੇ ਬੀਐੱਸਐੱਫ ਦੀ 136 ਬਟਾਲੀਅਨ ਦੀ ਬੋਟਰ ਟੀਮ ਨੇ ਰਾਤ ਵੇਲੇ ਸਤਲੁਜ ਦਰਿਆ ਵਿਚੋਂ ਪਾਕਿਸਤਾਨ ਤੋਂ ਆਈ ਇਕ ਟਿਊਬ ਬਰਾਮਦ ਕੀਤੀ। ਬਰਾਮਦ ਹੋਈ ਟਿਊਬ ਜਲ ਖੁਫ਼ੀ ਨਾਲ ਭਰੀ ਹੋਈ ਸੀ, ਜਿਸ ਨੂੰ ਖੋਲ੍ਹਣ ’ਤੇ ਪੰਜ ਪੈਕੇਟ ਹੈਰੋਇਨ ਬਰਾਮਦ ਹੋਈ। ਇਸ ਦਾ ਵਜ਼ਨ ਪੰਜ ਕਿਲੋ ਦੱਸਿਆ ਜਾ ਰਿਹਾ ਹੈ।


Comments Off on ਸਤਲੁਜ ਵਿੱਚ ਵਹਿ ਕੇ ਆਈ ਪੰਜ ਕਿਲੋ ਹੈਰੋਇਨ ਬਰਾਮਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.