ਗੁਰੂ ਨਾਨਕ ਚਿੰਤਨਧਾਰਾ ਵਿਚ ਕਿਰਤ ਦਾ ਸੰਕਲਪ !    ਚੜਿਆ ਸੋਧਣਿ ਧਰਿਤੀ ਲੁਕਾਈ !    ਅਫ਼ਗਾਨ ਚੋਣਾਂ: ਵੋਟਾਂ ਦੀ ਗਿਣਤੀ ਮੁੜ ਸ਼ੁਰੂ !    ਹਾਂਗਕਾਂਗ ’ਚ ਪੁਲੀਸ ਨੇ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ !    ਚੱਕਰਵਾਤੀ ਤੂਫ਼ਾਨ: ਮਮਤਾ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਦੀ ਮਾਲੀ ਮਦਦ !    ਕਰਨਾਟਕ ਦੇ ਅਯੋਗ ਵਿਧਾਇਕਾਂ ਦੀ ਅਰਜ਼ੀ ’ਤੇ ਫ਼ੈਸਲਾ ਭਲਕੇ !    ਭਾਸ਼ਾ ਵਿਭਾਗ ਲਈ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਕੋਹਾਂ ਦੂਰ !    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਬਾਬਾ ਨਾਨਕ 550 ਸਰਵੋਤਮ ਟਰਾਫ਼ੀ’ ਜਿੱਤੀ !    ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀ ਬੇਰ ਸਾਹਿਬ ਨਤਮਸਤਕ !    

ਸਮਰਾਲਾ ’ਚ ਮੈਗਾ ਰੁਜ਼ਗਾਰ ਮੇਲਾ

Posted On September - 12 - 2019

ਪੱਤਰ ਪ੍ਰੇਰਕ
ਸਮਰਾਲਾ, 11 ਸਤੰਬਰ
ਸਮਰਾਲਾ ਵਿਚ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਯੋਗ ਉਮੀਦਵਾਰ ਨੂੰ ਨੌਕਰੀ ਮੁਹੱਈਆ ਕਰਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਕਾਬਲੀਅਤ ਨੂੰ ਪਛਾਨਣ ਅਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 5ਵੇਂ ਮੈਗਾ ਰੁਜ਼ਗਾਰ ਮੇਲਿਆਂ ਦੌਰਾਨ ਨਿੱਜੀ ਖੇਤਰ ਵਿੱਚ 2.10 ਲੱਖ ਨੌਕਰੀਆਂ ਮੁਹੱਈਆ ਕਰਵਾਈਆਂ ਜਾਣੀਆਂ ਹਨ, ਜਦਕਿ 1 ਲੱਖ ਤੋਂ ਵਧੇਰੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ ਅਤੇ ਹੋਰ ਸਹੂਲਤਾਂ ਮੁਹੱਈਆ ਕਰਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਭਰ ਦੇ 82 ਥਾਵਾਂ ‘’ਤੇ ਇਹ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਦੇ ਸਫ਼ਲ ਉਮੀਦਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਰੋਪੜ ਵਿਚ ਨਿਯੁਕਤੀ ਪੱਤਰ ਵੰਡਣਗੇ। ਉਨ੍ਹਾਂ ਸਮੂਹ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਐੱਸਡੀਐੱਮ ਸਮਰਾਲਾ ਗੀਤਿਕਾ ਸਿੰਘ ਤੇ ਹੋਰ ਹਾਜ਼ਰ ਸਨ।


Comments Off on ਸਮਰਾਲਾ ’ਚ ਮੈਗਾ ਰੁਜ਼ਗਾਰ ਮੇਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.