ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸਰਕਾਰੀ ਆਈਟੀਆਈ (ਲੜਕੇ) ਵਿੱਚ ਰੁਜ਼ਗਾਰ ਮੇਲਾ ਅੱਜ

Posted On September - 20 - 2019

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 19 ਸਤੰਬਰ
ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ’ਚ ਪੰਜ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਤਹਿਤ ਭਲਕੇ 20 ਸਤੰਬਰ ਨੂੰ ਸਰਕਾਰੀ ਆਈਟੀਆਈ (ਲੜਕੇ) ਮਾਡਲ ਟਾਊਨ ਵਿਖੇ ਪਹਿਲਾ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਖੇਤਰਾਂ ਤੋਂ ਸਥਾਨਕ ਅਤੇ ਮਲਟੀਨੈਸ਼ਨਲ ਕੰਪਨੀਆਂ ਬੁਲਾਈਆਂ ਗਈਆਂ ਹਨ। ਮੇਲੇ ’ਚ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੱਖ ਮਹਿਮਾਨ ਹੋਣਗੇ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਪਹਿਲਾ ਰੁਜ਼ਗਾਰ ਮੇਲਾ 20 ਸਤੰਬਰ ਨੂੰ ਸਰਕਾਰੀ ਆਈਟੀਆਈ ਲੜਕੇ ਮਾਡਲ ਟਾਊਨ ਵਿਖੇ ਲਗਾਇਆ ਜਾ ਰਿਹਾ ਹੈ ਅਤੇ 24 ਸਤੰਬਰ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ, 26 ਸਤੰਬਰ ਨੂੰ ਆਰੀਅਨਜ਼ ਗਰੁੱਪ ਆਫ ਕਾਲਜ਼ਿਸ, ਰਾਜਪੁਰਾ, 27 ਸਤੰਬਰ ਨੂੰ ਆਈਟੀਆਈ ਲੜਕੇ ਰਾਜਪੁਰਾ ਅਤੇ 28 ਸਤੰਬਰ ਨੂੰ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿੱਚ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।


Comments Off on ਸਰਕਾਰੀ ਆਈਟੀਆਈ (ਲੜਕੇ) ਵਿੱਚ ਰੁਜ਼ਗਾਰ ਮੇਲਾ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.