ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਸਵਾਮੀ ਵਿਵੇਕਾਨੰਦ ਦਾ ਸੰਦੇਸ਼ ਅੱਜ ਵੀ ਢੁੱਕਵਾਂ: ਮਮਤਾ

Posted On September - 12 - 2019

ਕੋਲਕਾਤਾ, 11 ਸਤੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਸ਼ਿਕਾਗੋ ਵਿੱਚ ਧਰਮ ਸੰਸਦ ਦੇ ਸੰਮੇਲਨ ਦੌਰਾਨ ਸਵਾਮੀ ਵਿਵੇਕਾਨੰਦ ਵਲੋਂ ਆਪਣੇ ਸੰਬੋਧਨ ਵਿੱਚ ਆਲਮੀ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਅੱਜ ਦੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ। ਸਵਾਮੀ ਵਿਵੇਕਾਨੰਦ ਨੇ 1893 ਵਿੱਚ ਆਪਣੇ ਭਾਸ਼ਣ ਵਿੱਚ ਪੱਛਮੀ ਦੁਨੀਆਂ ਨੂੰ ਭਾਰਤ ਅਤੇ ਹਿੰਦੂਤਵ ਬਾਰੇ ਜਾਣੂ ਕਰਵਾਇਆ ਸੀ।
ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਦਿੰਦਿਆਂ ਬੈਨਰਜੀ ਨੇ ਟਵੀਟ ਕੀਤਾ, ‘‘ਸ਼ਿਕਾਗੋ ਵਿੱਚ ਧਰਮ ਸੰਸਦ ’ਚ ਸਵਾਮੀ ਵਿਵੇਕਾਨੰਦ ਦੇ ਮਹਾਨ ਭਾਸ਼ਣ ਨੂੰ ਅੱਜ 126 ਸਾਲ ਹੋ ਗਏ ਹਨ ਪਰ ਉਨ੍ਹਾਂ ਦਾ ਆਲਮੀ ਭਾਈਚਾਰੇ ਵਾਲਾ ਸੰਦੇਸ਼ ਅੱਜ ਦੇ ਯੁੱਗ ਵਿੱਚ ਵੀ ਪ੍ਰਸੰਗਿਕ ਹੈ। ਇਸ ਮਹਾਨ ਸੰਤ ਨੂੰ ਮੇਰੀ ਆਦਰਪੂਰਨ ਸ਼ਰਧਾਂਜਲੀ।’’ ਪੱਛਮੀ ਬੰਗਾਲ ਦੀ ਸਰਕਾਰ ਵਲੋਂ ਅੱਜ ਆਰਥਿਕ ਤੌਰ ’ਤੇ ਪੱਛੜੇ ਵਰਗਾਂ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਸਵਾਮੀ ਵਿਵੇਕਾਨੰਦ ਮੈਰਿਟ-ਕਮ-ਮੀਨਸ ਸਕਾਰਲਸ਼ਿਪ ਸਕੀਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ।
-ਪੀਟੀਆਈ


Comments Off on ਸਵਾਮੀ ਵਿਵੇਕਾਨੰਦ ਦਾ ਸੰਦੇਸ਼ ਅੱਜ ਵੀ ਢੁੱਕਵਾਂ: ਮਮਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.