ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਸਾਬਕਾ ਡਿਪਟੀ ਸਪੀਕਰ ਅਟਵਾਲ ਵੱਲੋਂ ਧਰਨੇ ਦਾ ਸਮਰਥਨ

Posted On September - 12 - 2019

ਸਮਰਾਲਾ ਬਾਈਪਾਸ ’ਤੇ ਪੁਲ ਬਣਵਾਉਣ ਲਈ ਲਗਾਏ ਧਰਨੇ ’ਚ ਸ਼ਾਮਿਲ ਚਰਨਜੀਤ ਸਿੰਘ ਅਟਵਾਲ ਅਤੇ ਹੋਰ ਧਰਨਾਕਾਰੀ।

ਡੀ.ਪੀ.ਐੱਸ. ਬੱਤਰਾ
ਸਮਰਾਲਾ, 11 ਸਤੰਬਰ
ਲੁਧਿਆਣਾ-ਚੰਡੀਗੜ੍ਹ ਛੇ ਮਾਰਗੀ ਪ੍ਰਾਜੈਕਟ ਅਧੀਨ ਸਮਰਾਲਾ ਬਾਈਪਾਸ ’ਤੇ ਪੁਲ ਬਣਵਾਉਣ ਨੂੰ ਲੈ ਕੇ ਸੰਘਰਸ਼ ਕਮੇਟੀ ਵੱਲੋਂ ਆਰੰਭੀ ਭੁੱਖ ਹੜਤਾਲ ਅਤੇ ਰੋਸ ਧਰਨਾ ਅੱਜ ਸੱਤਵੇਂ ਦਿਨ ’ਚ ਸ਼ਾਮਲ ਹੋ ਗਿਆ। 40 ਪਿੰਡਾਂ ਦੇ ਲੋਕਾਂ ਵੱਲੋਂ ਲਾਂਘੇ ਦੀ ਮੰਗ ਨੂੰ ਲੈ ਕੇ ਲਗਾਏ ਜਾ ਰਹੇ ਇਸ ਧਰਨੇ ’ਚ ਅੱਜ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੰਮਾ ਸਮਾਂ ਇਸ ਹਲਕੇ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਰਿਹਾ ਹੈ। ਇਸ ਲਈ ਭੁਗੌਲਿਕ ਤੌਰ ’ਤੇ ਇਸ ਹਲਕੇ ਦੇ ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਭਲੀ ਭਾਂਤ ਸਮਝਦੇ ਹਨ, ਪਰ ਹੁਣ ਸਮੇਂ ਦੀ ਹਾਕਮ ਸਰਕਾਰ ਅਤੇ ਸਬੰਧਿਤ ਅਧਿਕਾਰੀ ਹਰ ਪਾਸਿਓਂ ਅਵੇਸਲੇ ਹੋਏ ਪਏ ਹਨ। ਲੋਕਾਂ ਦਾ ਸ਼ਹਿਰ ਅਤੇ ਲਾਗਲੇ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਹੈ।
ਉਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੁਸ਼ਕਿਲ ਦੇ ਹੱਲ ਲਈ ਆਪਣੇ ਪੱਧਰ ’ਤੇ ਚੰਡੀਗੜ੍ਹ ਅਤੇ ਦਿੱਲੀ ਵਿਚ ਸਮਰੱਥ ਅਧਿਕਾਰੀਆਂ ਕੋਲ ਇਹ ਮੁੱਦਾ ਜ਼ੋਰ-ਸ਼ੋਰ ਨਾਲ ਉਠਾਉਣਗੇ। ਅੱਜ ਦੇ ਧਰਨੇ ਵਿੱਚ ਮੁਸ਼ਕਾਬਾਦ ਦੇ ਬਲਵਿੰਦਰ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ ਅਤੇ ਨਿਰਮਲ ਸਿੰਘ ਭੁੱਖ ਹੜਤਾਲ ’ਤੇ ਬੈਠੇ। ਧਰਨੇ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਕਾਲਾ ਘਵੱਦੀ, ਹਰਦੇਵ ਸਿੰਘ, ਗੁਰਦਾਸ ਸਿੰਘ, ਗੁਰਮੇਲ ਸਿੰਘ ਮੁਸ਼ਕਾਬਾਦ, ਹਰਵਿੰਦਰ ਸਿੰਘ ਖੀਰਨੀਆਂ, ਅਵਤਾਰ ਸਿੰਘ ਟੱਪਰੀਆਂ, ਸੁਖਦੇਵ ਸਿੰਘ ਮੁਸ਼ਕਾਬਾਦ, ਅਵਤਾਰ ਸਿੰਘ ਗਹਿਲੇਵਾਲ, ਗੁਰਪ੍ਰੀਤ ਸਿੰਘ ਖੀਰਨੀਆਂ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ।


Comments Off on ਸਾਬਕਾ ਡਿਪਟੀ ਸਪੀਕਰ ਅਟਵਾਲ ਵੱਲੋਂ ਧਰਨੇ ਦਾ ਸਮਰਥਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.