ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸਿੱਖਿਆ ਵਿਭਾਗ ਵੱਲੋਂ ਤਿੰਨ ਹਜ਼ਾਰ ਅਧਿਆਪਕਾਂ ਸਨਮਾਨ

Posted On September - 11 - 2019

ਸੁਰਿੰਦਰ ਗੁਰਾਇਆ
ਟਾਂਡਾ, 10 ਸਤੰਬਰ

ਟਾਂਡਾ ਵਿਚ ਅਧਿਆਪਕਾਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼।

ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੌ ਫ਼ੀਸਦੀ ਨਤੀਜੇ ਅਤੇ ਸਮਾਰਟ ਸਕੂਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਇਥੇ ਇਕ ਸਮਾਗਮ ਕਰਕੇ ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵੱਲੋਂ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਕਰੀਬ ਤਿੰਨ ਹਜ਼ਾਰ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।
ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਨੂੰ ਪਿਛਲੇ ਦੋ ਸਾਲਾਂ ਵਿਚ ਅਧਿਆਪਕਾਂ ਨੇ ਲਗਨ ਅਤੇ ਮਿਹਨਤ ਨਾਲ ਫਰਸ਼ ਤੋਂ ਅਰਸ਼ ਤੱਕ ਪਹੁੰਚਾ ਦਿੱਤਾ ਹੈ, ਜਿਸ ਦੀ ਝਲਕ ਅੱਜ ਦੇ ਸਮਾਗਮ ਦੇ ਪੰਡਾਲ ਵਿਚ ਬੈਠੇ ਮਿਹਨਤੀ ਅਧਿਆਪਕਾਂ ਨੂੰ ਵੇਖ ਕੇ ਮਿਲ ਰਹੀ ਹੈ।
ਉਨ੍ਹਾਂ ਸਮਾਰਟ ਸਕੂਲਾਂ ਪ੍ਰਤੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੇ ਇਸ ਮੁਹਿੰਮ ਨੂੰ ਦਿਲੋਂ ਅਪਣਾ ਕੇ ਪੰਜਾਬ ਦਾ ਨਾਮ ਦੇਸ਼ ਵਿਚ ਵਧੀਆ ਮੁਕਾਮ ’ਤੇ ਪਹੁੰਚਾਇਆ ਹੈ। ਇਸ ਦੌਰਾਨ ਉਨ੍ਹਾਂ ਆਏ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਕੀਤੇ ਸਕੂਲਾਂ ਪ੍ਰਤੀ ਚੰਗੇ ਕਾਰਜਾਂ ਦੀ ਵਧਾਈ ਦਿੱਤੀ।
ਇਸ ਮੌਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ ਡਾ. ਜਰਨੈਲ ਸਿੰਘ ਕਾਲੇਕੇ, ਏਐੱਸਪੀਡੀ ਅਮਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਣ ਸਿੰਘ ਲੇਹਲ, ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ, ਧੀਰਜ ਵਸ਼ਿਸ਼ਟ, ਹਰਮਿੰਦਰਪਾਲ ਸਿੰਘ, ਦੀਪਕ ਵਸ਼ਿਸ਼ਟ, ਕੁਲਤਰਨ ਸਿੰਘ ਅਤੇ ਪ੍ਰਦੀਪ ਵਿਰਲੀ ਵੀ ਮੌਜੂਦ ਸਨ।


Comments Off on ਸਿੱਖਿਆ ਵਿਭਾਗ ਵੱਲੋਂ ਤਿੰਨ ਹਜ਼ਾਰ ਅਧਿਆਪਕਾਂ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.