ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਸੁਪਰੀਮ ਕੋਰਟ ਨੇ ਵਾਦੀ ਤੋਂ ਪਰਤੇ ਵਿਦਿਆਰਥੀ ਦੇ ਹਲਫ਼ਨਾਮੇ ਦਾ ਨੋਟਿਸ ਲਿਆ

Posted On September - 6 - 2019

ਨਵੀਂ ਦਿੱਲੀ, 5 ਸਤੰਬਰ
ਕਸ਼ਮੀਰ ਤੋਂ ਪਰਤੇ ਦਿੱਲੀ ਦੇ ਲਾਅ ਦੇ ਵਿਦਿਆਰਥੀ ਵਲੋਂ ਦਾਇਰ ਕੀਤੇ ਗਏ ਹਲਫ਼ਨਾਮੇ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਦਸਤਾਵੇਜ਼ ਵਿੱਚ ਚੁੱਕੇ ਗਏ ਸਾਰੇ ਮੁੱਦਿਆਂ ’ਤੇ ਚਰਚਾ 16 ਸਤੰਬਰ ਨੂੰ ਕੀਤੀ ਜਾਵੇਗੀ।
ਸੁਪਰੀਮ ਕੋਰਟ ਨੇ 28 ਅਗਸਤ ਨੂੰ ਜਾਮੀਆ ਮਿਲੀਆ ਇਸਲਾਮੀਆ ਦੇ ਲਾਅ ਦੇ ਵਿਦਿਆਰਥੀ ਮੁਹੰਮਦ ਅਲੀਮ ਸੱਯਦ ਨੂੰ ਵਾਦੀ ਵਿੱਚ ਆਨੰਤਨਾਗ ’ਚ ਆਪਣੇ ਮਾਪਿਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ। ਅਦਾਲਤ ਨੇ ਉਸ ਨੂੰ ਵਾਪਸ ਆ ਕੇ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਸੀ। ਵਿਦਿਆਰਥੀ ਦੇ ਵਕੀਲ ਨੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੂੰ ਬੰਦ ਲਿਫ਼ਾਫੇ ਵਿੱਚ ਹਲਫ਼ਨਾਮਾ ਸੌਂਪਿਆ। ਇਸ ’ਤੇ ਬੈਂਚ ਨੇ ਕਿਹਾ, ‘‘ਅਸੀਂ ਤੁਹਾਡਾ ਹਲਫ਼ਨਾਮਾ ਪੜ੍ਹ ਲਿਆ ਹੈ। ਤੁਹਾਡੇ ਵੱਲੋਂ ਦੱਸੇ ਗਏ ਸਾਰੇ ਮੁੱਦਿਆਂ ’ਤੇ ਅਸੀਂ 16 ਸਤੰਬਰ ਨੂੰ ਸੁਣਵਾਈ ਕਰਾਂਗੇ।’’ -ਪੀਟੀਆਈ


Comments Off on ਸੁਪਰੀਮ ਕੋਰਟ ਨੇ ਵਾਦੀ ਤੋਂ ਪਰਤੇ ਵਿਦਿਆਰਥੀ ਦੇ ਹਲਫ਼ਨਾਮੇ ਦਾ ਨੋਟਿਸ ਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.