ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਸੂਬਾ ਸਰਕਾਰ ਹੜ੍ਹਾਂ ਦਾ ਮੁਆਵਜ਼ਾ ਦੇਣ ’ਚ ਅਸਫ਼ਲ: ਲੌਦੀਮਾਜਰਾ

Posted On September - 10 - 2019

ਪੱਤਰ ਪ੍ਰੇਰਕ
ਰੂਪਨਗਰ, 9 ਸਤੰਬਰ
ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੌਦੀਮਾਜਰਾ ਨੇ ਇਕ ਪਾਸੇ ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਮਾਲੀ ਨੁਕਸਾਨ ਕੀਤਾ ਹੈ, ਉਥੇ ਹੀ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ, ਪਰ ਪੰਜਾਬ ਸਰਕਾਰ ਲੋਕਾਂ ਨੂੰ ਮੁਆਵਜ਼ਾ ਦੇਣ ਤੇ ਲੋੜਵੰਦਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਕ ਪਾਸੇ ਹੜ੍ਹਾਂ ਨਾਲ ਸੂਬੇ ਵਿੱਚ ਵੱਡੀ ਬਰਬਾਦੀ ਹੋਈ ਹੈ, ਦੂਜੇ ਪਾਸ ਪੰਜਾਬ ਸਰਕਾਰ ਆਏ ਦਿਨ ਵੱਖ ਵੱਖ ਸੰਸਥਾਵਾਂ ਵਿੱਚ ਚੇਅਰਮੈਨ ਅਤੇ ਮੈਂਬਰ ਨਿਯੁਕਤ ਕਰਕੇ ਸੂਬੇ ਦੇ ਖਜ਼ਾਨੇ ’ਤੇ ਕਰੋੜਾਂ ਰੁਪਏ ਦਾ ਬੋਝ ਪਾ ਰਹੀ ਹੈ, ਜਦਕਿ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਦੇਣ, ਕਿਸਾਨਾਂ ਤੇ ਹੋਰ ਵਰਗਾਂ ਨੂੰ ਸਹੂਲਤਾਂ ਦੇਣ ਲਈ ਖਜ਼ਾਨਾ ਖਾਲੀ ਹੋਣ ਅਤੇ ਕਰਜ਼ਾ ਚੜ੍ਹਨ ਦੇ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ ਦੇ ਪਹਿਲਾਂ ਚੇਅਰਮੈਨ ਸਮੇਤ ਸਿਰਫ ਦੋ ਮੈਂਬਰ ਹੁੰਦੇ ਸਨ ਅਤੇ ਖਜ਼ਾਨੇ ’ਤੇ ਘੱਟ ਬੋਝ ਪੈਂਦਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਬੋਰਡ ਦੇ 11 ਮੈਂਬਰ ਨਿਯੁਕਤ ਕਰਕੇ ਸਰਕਾਰੀ ਖਜ਼ਾਨਾ ’ਤੇ ਲੱਖਾਂ ਰੁਪਏ ਦਾ ਬੋਝ ਪਾਇਆ ਹੈ।


Comments Off on ਸੂਬਾ ਸਰਕਾਰ ਹੜ੍ਹਾਂ ਦਾ ਮੁਆਵਜ਼ਾ ਦੇਣ ’ਚ ਅਸਫ਼ਲ: ਲੌਦੀਮਾਜਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.