ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਸੂਲਰ ਤੇ ਮੈਣ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ

Posted On September - 11 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਸਤੰਬਰ
ਪਟਿਆਲਾ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਲਈ ਮਿਆਰੀ ਸੜਕਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸੇ ਕੜੀ ਵਜੋਂ ਸੂਲਰ ਅਤੇ ਮੈਣ ਸੜਕਾਂ ਨੂੰ 11.55 ਕਰੋੜ ਦੀ ਲਾਗਤ ਨਾਲ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ 344 ਲੱਖ ਰੁਪਏ ਦੀ ਲਾਗਤ ਨਾਲ 1.41 ਕਿਲੋਮੀਟਰ ਲੰਬੀ ਸੂਲਰ ਰੋਡ ਨੂੰ ਮੌਜੂਦਾ 10 ਮੀਟਰ ਤੋਂ 14 ਮੀਟਰ ਚੌੜਾ ਕਰ ਕੇ ਚਹੁੰ ਮਾਰਗੀ ਬਣਾਇਆ ਜਾ ਰਿਹਾ ਹੈ। ਇਹ ਸੜਕ ਪਟਿਆਲਾ ਦੇ ਛਿਪਦੇ ਵੱਲ ਦੇ ਕਈ ਪਿੰਡਾਂ ਅਤੇ ਮਹੱਤਵਪੂਰਨ ਕਲੋਨੀਆਂ ਨੂੰ ਸ਼ਹਿਰ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ 30 ਨਵੰਬਰ 2019 ਤੱਕ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਸੰਸਦ ਮੈਂਬਰ ਨੇ ਦੱਸਿਆ ਕਿ ਇਸੇ ਤਰ੍ਹਾਂ ਪਟਿਆਲਾ ਦੇ ਛਿਪਦੇ ਪਾਸੇ ਵੱਲੋਂ ਹੀ ਕਈ ਪਿੰਡਾਂ ਨੂੰ ਪਟਿਆਲਾ ਨਾਲ ਜੋੜਦੀ 7.55 ਕਿਲੋਮੀਟਰ ਲੰਬੀ ਮੈਣ ਰੋਡ ਨੂੰ ਵੀ 821 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਮੈਣ ਸੜਕ, ਜਿਸ ਦੀ ਮੌਜੂਦਾ ਚੌੜਾਈ ਸਾਢੇ ਪੰਜ ਮੀਟਰ ਹੈ, ਨੂੰ ਵਧਾ ਕੇ 7 ਮੀਟਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਵੀ ਬਿਜਲੀ ਦੇ ਖੰਭੇ 21 ਸਤੰਬਰ ਤੱਕ ਹਟਾ ਕੇ 30 ਨਵੰਬਰ ਤੱਕ ਸੜਕ ਨੂੰ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਪਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਜ਼ਿਲ੍ਹੇ ’ਚ ਆਰੰਭੇ ਵਿਕਾਸ ਪ੍ਰਾਜੈਕਟਾਂ ਦੀ ਖੁਦ ਸਮੀਖਿਆ ਕਰ ਰਹੇ ਹਨ।


Comments Off on ਸੂਲਰ ਤੇ ਮੈਣ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.