ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸੈਂਤਪੁਰ ਦੇ ਨੌਜਵਾਨ ਦੀ ਨਿਊਜਰਸੀ ਵਿੱਚ ਮੌਤ

Posted On September - 22 - 2019

ਸਰਬੱਤ ਸਿੰਘ ਕੰਗ
ਨਡਾਲਾ, 21 ਸਤੰਬਰ
ਲੰਘੇ ਦਿਨ ਅਮਰੀਕਾ ਦੇ ਸ਼ਹਿਰ ਨਿਊਜਰਸੀ ’ਚ ਕਾਰ ਸਵਾਰ ਵਿਅਕਤੀ ਵੱਲੋਂ ਮਾਰੀ ਟੱਕਰ ਕਾਰਨ ਪਿੰਡ ਸੈਂਤਪੁਰ ਵਾਸੀ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਕਰੀਬ 3 ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਹਰਜਿੰਦਰ ਸਿੰਘ ਜਿੰਦ (27) ਪੁੱਤਰ ਕਰਮ ਸਿੰਘ ਕਰੀਬ 28 ਲੱਖ ਰੁਪਏ ਖਰਚ ਕੇ ਅਮਰੀਕਾ ਗਿਆ ਸੀ। 7 ਲੱਖ ਦਾ ਬਾਂਡ ਵੀ ਭਰਿਆ ਸੀ। ਉਹ ਆਪਣੇ ਪਿਤਾ ਤੇ ਭਰਾ ਨਾਲ ਨਿਊਜਰਸੀ ਰਹਿ ਰਿਹਾ ਸੀ। ਘਟਨਾ ਵੇਲੇ ਉਹ ਨਿਊਜਰਸੀ ’ਚ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਸਿਰ ਵਿਚ ਗੰਭੀਰ ਸੱਟ ਲੱਗਣ ਤੋਂ ਬਾਅਦ ਉਹ ਡਿੱਗ ਪਿਆ ਅਤੇ ਹਸਪਤਾਲ ਲਿਜਾਂਦਿਆਂ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਚਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤਰ ਤੇ ਦੋ ਧੀਆਂ ਹਨ। ਬੀਏ ਦੀ ਪੜ੍ਹਾਈ ਪੂਰੀ ਕਰਨ ਮਗਰੋਂ ਹਰਜਿੰਦਰ ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਸੀ। ਅਜੇ ਪੱਕਾ ਨਹੀਂ ਸੀ ਹੋਇਆ। ਮ੍ਰਿਤਕ ਦੀ ਭੈਣ ਕੁਲਵਿੰਦਰ ਕੌਰ ਨੇ ਦੱਸਿਆ ਕਿ ਹਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਗਈ ਹੈ। ਪੁਲੀਸ ਜਾਂਚ ਮੁਕੰਮਲ ਹੋਣ ਮਗਰੋਂ ਸਸਕਾਰ ਬਾਰੇ ਫ਼ੈਸਲਾ ਕੀਤਾ ਜਾਵੇਗਾ।


Comments Off on ਸੈਂਤਪੁਰ ਦੇ ਨੌਜਵਾਨ ਦੀ ਨਿਊਜਰਸੀ ਵਿੱਚ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.