ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਸੋਨੀਆ ਤੇ ਮਹਾਰਾਸ਼ਟਰ ਕਾਂਗਰਸ ਪ੍ਰਧਾਨ ਦੀ ਮੁਲਾਕਾਤ

Posted On September - 12 - 2019

ਨਵੀਂ ਦਿੱਲੀ, 11 ਸਤੰਬਰ
ਫਿਲਮ ਜਗਤ ਤੋਂ ਸਿਆਸਤ ਵਿੱਚ ਆਈ ਉਰਮਿਲਾ ਮਾਤੋਂਡਕਰ ਅਤੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਕ੍ਰਿਪਾਸ਼ੰਕਰ ਸਿੰਘ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਿੱਤੇ ਜਾਣ ਦੇ ਅਗਲੇ ਹੀ ਦਿਨ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਏਕਨਾਥ ਗਾਇਕਵਾੜ ਨਾਲ ਮੁਲਾਕਾਤ ਕੀਤੀ। ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਅੱਜ ਗਾਇਕਵਾੜ ਨੇ ਕਰੀਬ ਅੱਧਾ ਘੰਟਾ ਸੋਨੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਯੂਪੀਏ ਚੇਅਰਪਰਸਨ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ, ਜਿਨ੍ਹਾਂ ਵਿੱਚ ਕੇਵਲ ਦੋ ਮਹੀਨੇ ਬਾਕੀ ਹਨ, ਤੋਂ ਪਹਿਲਾਂ ਕਈ ਆਗੂਆਂ ਵਲੋਂ ਪਾਰਟੀ ਛੱਡੇ ਜਾਣ ਦੇ ਮੁੱਦੇ ’ਤੇ ਚਰਚਾ ਕੀਤੀ। ਕਾਂਗਰਸ ਨੇ ਦੱਸਿਆ ਕਿ ਸੋਨੀਆ ਗਾਂਧੀ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਅਤੇ ਹੋਰ ਪਾਰਟੀਆਂ ਨਾਲ ਗਠਜੋੜ ਕਰਨ ਦਾ ਮੁੱਦਾ ਵੀ ਵਿਚਾਰਿਆ। ਮੰਗਲਵਾਰ ਨੂੰ ਦਿੱਲੀ ਵਿੱਚ ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਵੀ ਸੋਨੀਆ ਨਾਲ ਮੁਲਾਕਾਤ ਕੀਤੀ ਸੀ। ਮਹਾਂਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਲਈ ਸਾਲ 2014 ਵਿੱਚ ਹੋਈਆਂ ਚੋਣਾਂ ਦੌਰਾਨ ਕਾਂਗਰਸ ਅਤੇ ਐੱਨਸੀਪੀ ਨੇ ਕ੍ਰਮਵਾਰ 42 ਅਤੇ 41 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।
-ਆਈਏਐੱਨਐੱਸ


Comments Off on ਸੋਨੀਆ ਤੇ ਮਹਾਰਾਸ਼ਟਰ ਕਾਂਗਰਸ ਪ੍ਰਧਾਨ ਦੀ ਮੁਲਾਕਾਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.