ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਸੜਕ ਹਾਦਸੇ ’ਚ ਜ਼ਖ਼ਮੀ ਹੋਈ ਅਧਿਆਪਕਾ ਦੀ ਮੌਤ

Posted On September - 12 - 2019

ਗੁਰਪ੍ਰੀਤ ਸਿੰਘ
ਸਾਦਿਕ , 11 ਸਤੰਬਰ
ਸਰਕਾਰੀ ਪ੍ਰਾਇਮਰੀ ਸਕੂਲ ਸਾਦਿਕ ਵਿੱਚ ਸੇਵਾਵਾਂ ਨਿਭਾ ਰਹੀ ਅਧਿਆਪਕਾ ਦੀ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਅਧਿਆਪਕਾਂ ਨੂੰ ਛੁੱਟੀ ਤੋਂ ਬਾਅਦ ਵਾਪਸ ਫ਼ਰੀਦਕੋਟ ਲਿਜਾ ਰਹੀ ਵੈਨ ’ਤੇ ਭਾਰੀ ਸਫੈਦਾ ਡਿੱਗ ਪਿਆ ਸੀ, ਜਿਸ ਦੌਰਾਨ ਪੰਜ ਅਧਿਆਪਕ ਜ਼ਖ਼ਮੀ ਹੋਏ ਸਨ ਤੇ ਅਧਿਆਪਕਾ ਪ੍ਰਮਿੰਦਰਪਾਲ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਗੁਰੂ ਗੋਬਿੰਦ ਸਿੰਘ ਹਸਪਤਾਲ ਫ਼ਰੀਦਕੋਟ ਵੱਲੋਂ ਲੁਧਿਆਣਾ ਦੇ ਹਸਪਤਾਲ ਲਈ ਰੈਫਰ ਕੀਤਾ ਗਿਆ ਸੀ, ਜਿੱਥੇ ਕਰੀਬ 15 ਦਿਨ ਚੱਲੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਗਗਨ ਪਾਹਵਾ ਤੇ ਸਤੇਸ਼ ਭੂੰਦੜ ਨੇ ਆਖਿਆ ਕਿ ਰੋਜ਼ਾਨਾ ਹਾਦਸਿਆਂ ਦਾ ਕਾਰਨ ਬਣ ਰਹੇ ਸੜਕ ਵੱਲ ਝੁਕੇ ਹੋਏ ਦਰੱਖਤਾਂ ਨੂੰ ਹਟਾਉਣ ਸਬੰਧੀ ਉਨ੍ਹਾਂ ਜਥੇਬੰਦਕ ਤੌਰ ’ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਦਰਖਾਸਤ ਦਿੱਤੀ ਗਈ ਸੀ ਪਰ ਅਜੇ ਤੱਕ ਸੁਣਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਜਲਦੀ ਇਨ੍ਹਾਂ ਝੁਕੇ ਹੋਏ ਦਰੱਖਤਾਂ ਨੂੰ ਸੜਕ ਤੋਂ ਹਟਾਇਆ ਜਾਵੇ।


Comments Off on ਸੜਕ ਹਾਦਸੇ ’ਚ ਜ਼ਖ਼ਮੀ ਹੋਈ ਅਧਿਆਪਕਾ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.