ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ

Posted On September - 12 - 2019

ਗੌਰਵ

ਧਰਮਿੰਦਰ ਸਿੰਘ ਵਿੱਕੀ
ਖੰਨਾ 11 ਸਤੰਬਰ
ਕੌਮੀ ਸ਼ਾਹ ਮਾਰਗ ’ਤੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਮੰਗਲਵਾਰ ਦੀ ਰਾਤ ਨੂੰ ਹੋਏ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਪ੍ਰਿੰਸ (23) ਵਾਸੀ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਤੇ ਗੌਰਵ (23) ਵਾਸੀ ਸ਼ਾਂਤੀ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ। ਦੋਵੇਂ ਮ੍ਰਿਤਕ ਪਰਿਵਾਰ ਦੇ ਇਕਲੌਤੇ ਮੁੰਡੇ ਸਨ। ਇਨ੍ਹਾਂ ਦੀ ਮੌਤ ਨਾਲ ਪਰਿਵਾਰਾਂ ’ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ 14 ਸਤੰਬਰ ਨੂੰ ਪ੍ਰਿੰਸ ਦਾ ਜਨਮਦਿਨ ਆ ਰਿਹਾ ਸੀ। ਇਸ ਸਬੰਧੀ ਪ੍ਰਿੰਸ ਆਪਣੇ ਦੋਸਤ ਗੌਰਵ ਨੂੰ ਨਾਲ ਲੈ ਕੇ ਮੋਟਰਸਾਈਕਲ ’ਤੇ ਲੁਧਿਆਣਾ ਵਿਚ ਖਰੀਦਦਾਰੀ ਕਰਨ ਗਿਆ ਸੀ। ਵਾਪਸੀ ’ਤੇ ਉਨ੍ਹਾਂ ਨੂੰ ਰਾਤ ਹੋ ਗਈ। ਜਦੋਂ ਉਹ ਵਾਪਸ ਆ ਰਹੇ ਸੀ ਤਾਂ ਮੰਜੀ ਸਾਹਿਬ ਨੇੜੇ ਸਵਿਫਟ ਡਿਜ਼ਾਇਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਕਾਰ

ਪ੍ਰਿੰਸ

ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ ਦਾ ਨੰਬਰ ਨੋਟ ਹੋਣ ਕਾਰਨ ਪੁਲੀਸ ਨੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ। ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਡਰਾਈਵਰ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਕਾਰ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁਲਜ਼ਮ ਨੂੰ ਵੀ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਪੱਥਰ ਨਾਲ ਕਾਰ ਟਕਰਾਉਣ ਕਾਰਨ ਲੜਕੀ ਦੀ ਮੌਤ; ਚਾਰ ਜ਼ਖ਼ਮੀ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਦਿੱਲੀ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸਵਿਫ਼ਟ ਡਿਜ਼ਾਇਰ ਕਾਰ ਬੁੱਧਵਾਰ ਸਵੇਰੇ ਪੰਜ ਵਜੇ ਸ਼ੇਰਪੁਰ ਚੌਕ ਕੋਲ ਸੜਕ ’ਤੇ ਪਏ ਪੱਥਰ ਨਾਲ ਟਕਰਾ ਗਈ। ਇਸ ਨਾਲ ਗੱਡੀ ’ਚ ਸਵਾਰ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਕਾਰ ’ਚ ਸਵਾਰ ਚਾਰ ਹੋਰ ਲੋਕ ਫੱਟੜ ਹੋ ਗਏ। ਉਥੋਂ ਲੰਘ ਰਹੇ ਲੋਕਾਂ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਪੁਲੀਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ’ਚ ਜ਼ਖਮੀ ਹੋਏ ਲੋਕਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਨੂੰ ਹਾਲੇ ਇੰਨਾ ਹੀ ਪਤਾ ਲੱਗਿਆ ਕਿ ਸਾਰੇ ਦਿੱਲੀ ਦੇ ਜਨਕਪੁਰੀ ਇਲਾਕੇ ਦੇ ਰਹਿਣ ਵਾਲੇ ਹਨ, ਜਦੋਂ ਕਿ ਮ੍ਰਿਤਕ ਲੜਕੀ ਦੀ ਪਛਾਣ ਰੀਤੂ ਵਜੋਂ ਹੋ ਗਈ ਹੈ।


Comments Off on ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.