ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਹਨੂੰਮਾਨ ਕਲੋਨੀ ਦੇ ਵਸਨੀਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

Posted On September - 12 - 2019

ਹਨੂੰਮਾਨ ਕਲੋਨੀ ਦੇ ਵਸਨੀਕ ਨਗਰ ਕੌਂਸਲ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ।

ਸਰਬਜੀਤ ਸਿੰਘ ਭੱਟੀ
ਲਾਲੜੂ, 11 ਸਤੰਬਰ
ਨਗਰ ਕੌਂਸਲ ਲਾਲੜੂ ਅਧੀਨ ਆਉਂਦੇ ਵਾਰਡ ਨੰਬਰ 17 ਦੀ ਹਨੂੰਮਾਨ ਕਲੋਨੀ ਵਿੱਚ ਪਾਣੀ ਦੀ ਸਪਲਾਈ ਪਿਛਲੇ ਕਈ ਦਿਨਾਂ ਤੋਂ ਠੱਪ ਹੋਣ ਕਾਰਨ ਲੋਕਾਂ ਵਿੱਚ ਹਾਹਾਕਾਰ ਮਚਿਆ ਹੋਇਆ ਹੈ। ਕਲੋਨੀ ਦੀਆਂ ਔਰਤਾਂ ਨੇ ਨਗਰ ਕੌਂਸਲ ਦੇ ਦਫਤਰ ਪੁੱਜ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ।
ਨਗਰ ਕੌਂਸਲ ਦਫਤਰ ’ਚ ਰੋਸ ਪ੍ਰਗਟ ਕਰਨ ਪੁੱਜੀ ਰੋਜ਼ੀ, ਸੁਸ਼ਮਾ, ਬਲਜਿੰਦਰ, ਭਾਗਵਤੀ ਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਾਲੋਨੀ ਦੱਪਰ ਟੌਲ ਪਲਾਜ਼ਾ ਨੇੜੇ ਹੈ ਜਿਥੇ ਇਕ ਮਹੀਨੇ ਤੋਂ ਪਾਣੀ ਦੀ ਸਪਲਾਈ ਲਗਭਗ ਬੰਦ ਪਈ ਹੈ। ਕਾਲੋਨੀ ਵਾਸੀ ਹੈਂਡਪੰਪਾਂ ਦਾ ਪਾਣੀ ਪੀਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਬਮਰਸੀਬਲ ਪੰਪ ਬੰਦ ਹੋਣ ਕਾਰਨ ਲੋਕ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ। ਇਸ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਭੇਜੇ ਗਏ ਜਲ ਟੈਂਕਰ ਦਾ ਪਾਣੀ ਪੀਣ ਯੋਗ ਨਾ ਹੋਣ ਕਾਰਨ ਲੋਕ ਬਿਮਾਰ ਪੈ ਗਏ ਹਨ ਅਤੇ ਉਹ ਹੁਣ ਦੱਪਰ ਟੌਲ ਪਲਾਜ਼ਾ ਤੋਂ ਪਾਣੀ ਲਿਆ ਰਹੇ ਹਨ। ਇਸੇ ਦੌਰਾਨ ਵਾਰਡ ਦੀ ਕੌਂਸਲਰ ਭਗਵੰਤ ਕੌਰ ਦੇ ਪਤੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਕਾਲੋਨੀ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਛੇਤੀ ਹੀ ਪੱਕਾ ਹੱਲ ਕਰ ਦਿੱਤਾ ਜਾਵੇਗਾ।

ਜਲ ਟੈਂਕਰ ਭੇਜਣ ਦਾ ਭਰੋਸਾ
ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਪਾਣੀ ਦੀ ਸਪਲਾਈ ਬਹਾਲ ਨਹੀਂ ਹੁੰਦੀ, ਉਸ ਸਮੇਂ ਤੱਕ ਜਲ ਟੈਂਕਰ ਭੇਜ ਕੇ ਪੀਣ ਵਾਲੇ ਪਾਣੀ ਦੀ ਸਹੂਲਤ ਦਿੱਤੀ ਜਾਵੇਗੀ।


Comments Off on ਹਨੂੰਮਾਨ ਕਲੋਨੀ ਦੇ ਵਸਨੀਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.