ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦਾ ਐਲਾਨ

Posted On September - 22 - 2019

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਸਤੰਬਰ

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ (ਕੇਂਦਰ ’ਚ) ਅਤੇ ਚੋਣ ਕਮਿਸ਼ਨਰ ਅਸ਼ੋਕ ਲਵਾਸਾ (ਖੱਬੇ) ਅਤੇ ਚੋਣ ਕਮਿਸ਼ਨਰ ਸੁਨੀਲ ਚੰਦਰ ਪ੍ਰੈੱਸ ਕਾਨਫਰੰਸ ਦੌਰਾਨ ਚੋਣਾਂ ਦਾ ਐਲਾਨ ਕਰਦੇ ਹੋਏ। -ਫੋਟੋ: ਪੀਟੀਆਈ

ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਅੱਜ ਦਿੱਲੀ ਸਥਿਤ ਕਮਿਸ਼ਨ ਦੇ ਦਫ਼ਤਰ ’ਚ ਕੀਤਾ ਗਿਆ। ਦੋਵਾਂ ਰਾਜਾਂ ਦੀਆਂ ਵਿਧਾਨ ਸਭਾਵਾਂ ਲਈ ਵੋਟਾਂ 21 ਅਕਤੂਬਰ ਨੂੰ ਪੈਣਗੀਆਂ ਤੇ ਚੋਣ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਚੋਣਾਂ ਦਾ ਐਲਾਨ ਹੁੰਦੇ ਹੀ ਅੱਜ ਤੋਂ ਹਰਿਆਣਾ ਤੇ ਮਹਾਰਾਸ਼ਟਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ।
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਤਾਰੀਕ 4 ਅਕਤੂਬਰ ਹੈ ਤੇ ਪਰਚਿਆਂ ਦੀ ਪੜਤਾਲ 5 ਅਕਤੂਬਰ ਨੂੰ ਕੀਤੀ ਜਾਵੇਗੀ। ਉਮੀਦਵਾਰ ਆਪਣਾ ਨਾਂ 7 ਅਕਤੂਬਰ ਤੱਕ ਵਾਪਸ ਲੈ ਸਕਣਗੇ। ਸ੍ਰੀ ਅਰੋੜਾ ਨੇ ਦੱਸਿਆ ਕਿ ਚੋਣਾਂ ਲਈ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਅੱਜ ਤੋਂ ਲਾਗੂ ਹੋਣ ਕਰਕੇ ਦੋਵਾਂ ਰਾਜਾਂ ਦੀਆਂ ਮੌਜੂਦਾ ਸਰਕਾਰਾਂ ਨਵੀਆਂ ਯੋਜਨਾਵਾਂ ਦਾ ਐਲਾਨ ਨਹੀਂ ਕਰ ਸਕਦੀਆਂ ਤੇ ਨਵੇਂ ਪ੍ਰਾਜੈਕਟ ਸ਼ੁਰੂ ਜਾਂ ਉਦਘਾਟਨ ਨਹੀਂ ਕੀਤੇ ਜਾ ਸਕਦੇ। ਚੋਣਾਂ ਦੌਰਾਨ ਦੋਵਾਂ ਰਾਜਾਂ ਵਿੱਚ ਕੇਂਦਰੀ ਯੋਜਨਾਵਾਂ ਦਾ ਐਲਾਨ ਵੀ ਨਹੀਂ ਕੀਤਾ ਜਾ ਸਕੇਗਾ। ਸ੍ਰੀ ਅਰੋੜਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਪਰ ਵੀ ਚੋਣ ਕਮਿਸ਼ਨ ਦੀ ਨਜ਼ਰ ਰਹੇਗੀ। ਸ੍ਰੀ ਅਰੋੜਾ ਨੇ ਕਿਹਾ ਕਿ ਈਵੀਐਮਜ਼ ਦੀ 24 ਘੰਟੇ ਸੁਰੱਖਿਆ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।
ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਦੇ ਅਗਲੇ ਦਿਨ ਤੋਂ ਉਮੀਦਵਾਰਾਂ ਨੂੰ 14 ਦਿਨ ਤੱਕ ਚੋਣ ਪ੍ਰਚਾਰ ਦੀ ਇਜਾਜ਼ਤ ਮਿਲੇਗੀ। ਚੋਣ ਮੁਹਿੰਮ ਦੇ ਖ਼ਤਮ ਹੋਣ ਤੋਂ ਬਾਅਦ ਤੀਜੇ ਦਿਨ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਵੋਟਾਂ ਪੁਆਉਣ ਲਈ ਇੱਕ ਦਿਨ ਰਾਖਵਾਂ ਰੱਖਿਆ ਹੈ।
ਹਰਿਆਣਾ ਵਿੱਚ 1.28 ਕਰੋੜ ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ ਜਦਕਿ ਮਹਾਰਾਸ਼ਟਰ ਵਿੱਚ 8.94 ਕਰੋੜ ਵੋਟਰ ਇਸ ਵਾਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਹਰਿਆਣਾ ਵਿੱਚ 1 ਲੱਖ 30 ਹਜ਼ਾਰ ‘ਈਵੀਐੱਮਜ਼’ ਲਾਈਆਂ ਜਾਣਗੀਆਂ ਜਦਕਿ ਮਹਾਰਾਸ਼ਟਰ ਵਿੱਚ 1 ਲੱਖ 80 ਹਜ਼ਾਰ ‘ਈਵੀਐਮਜ਼’ ਦੀ ਵਰਤੋਂ ਕੀਤੀ ਜਾਵੇਗੀ। ਮੌਜੂਦਾ ਹਰਿਆਣਾ ਸਰਕਾਰ ਦਾ ਕਾਰਜਕਾਲ 2 ਨਵੰਬਰ ਤੇ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋਵੇਗਾ।

ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ਹਲਕਿਆਂ ਵਿੱਚ ਹੋਣਗੀਆਂ ਚੋਣਾਂ
ਨਵੀਂ ਦਿੱਲੀ (ਪੱਤਰ ਪ੍ਰੇਰਕ): ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚਾਰ ਵਿਧਾਨ ਸਭਾ ਹਲਕਿਆਂ ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ। ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਐੱਚਐੱਸ ਫੂਲਕਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਰਕੇ ਦਾਖ਼ਾ ਹਲਕਾ ਖ਼ਾਲੀ ਹੋਇਆ ਸੀ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੋਕ ਸਭਾ ਲਈ ਚੁਣੇ ਜਾਣ ਕਾਰਨ ਜਲਾਲਾਬਾਦ ਲੋਕ ਸਭਾ ਹਲਕਾ ਖਾਲੀ ਹੋਇਆ ਹੈ। ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਮੌਤ ਹੋਣ ਕਰਕੇ ਇਹ ਹਲਕਾ ਖ਼ਾਲੀ ਹੋ ਗਿਆ ਸੀ। ਫ਼ਗਵਾੜਾ ਤੋਂ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਲੋਕ ਸਭਾ ਦੀ ਹੁਸ਼ਿਆਰਪੁਰ ਸੀਟ ਜਿੱਤੇ ਸਨ ਜਿਸ ਕਰਕੇ ਉਨ੍ਹਾਂ ਨੂੰ ਵੀ ਵਿਧਾਇਕੀ ਤੋਂ ਅਸਤੀਫ਼ਾ ਦੇਣ ਪਿਆ ਸੀ। ਚੋਣ ਕਮਿਸ਼ਨਰ ਮੁਤਾਬਕ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਭਰਨ ਦੀ ਤਾਰੀਕ 4 ਅਕਤੂਬਰ ਹੈ। ਪਰਚਿਆਂ ਦੀ ਪੜਤਾਲ 5 ਅਕਤੂਬਰ ਨੂੰ ਹੋਵੇਗੀ ਤੇ 7 ਅਕਤੂਬਰ ਤੱਕ ਨਾਂ ਵਾਪਸ ਲਏ ਜਾ ਸਕਣਗੇ। 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 24 ਅਕਤੂਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ।


Comments Off on ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.