ਤਿੰਨ ਵਰ੍ਹਿਆਂ ਦਾ ਬੱਚਾ ਬੋਰਵੈੱਲ ਵਿੱਚ ਡਿੱਗਿਆ !    10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਜੱਦੀ ਜ਼ਿਲ੍ਹਿਆਂ ਤੋਂ ਦੇ ਸਕਦੇ ਹਨ ਵਿਦਿਆਰਥੀ: ਨਿਸ਼ੰਕ !    ਕਿਸਾਨ ਨੇ 10 ਪਰਵਾਸੀ ਕਾਮਿਆਂ ਲਈ ਕੀਤਾ ਹਵਾਈ ਟਿਕਟਾਂ ਦਾ ਪ੍ਰਬੰਧ !    ਤਬਲੀਗੀ ਮਾਮਲਾ: 294 ਵਿਦੇਸ਼ੀਆਂ ਖ਼ਿਲਾਫ਼ 15 ਨਵੇਂ ਦੋਸ਼-ਪੱਤਰ ਦਾਖ਼ਲ !    ਪਿੰਡ ਖੁਰਾਲਗੜ ਵਿੱਚ ਇਕ ਹੋਰ ਮਜ਼ਦੂਰ ਨੇ ਫਾਹਾ ਲਿਆ !    ਹਿਮਾਚਲ ਦੇ ਭਾਜਪਾ ਪ੍ਰਧਾਨ ਦਾ ਅਸਤੀਫ਼ਾ !    ਖਾਲੀ ਜੇਬਾਂ ਨਾਲ ਪੰਜਾਬੀ ’ਵਰਸਿਟੀ ਦੇ ਪੈਨਸ਼ਨਰਾਂ ਵੱਲੋਂ ਧਰਨਾ !    ਬਦਨਾਮੀ ਖੱਟੀ ਤੇ ਜੇਲ੍ਹ ਵੀ ਗਿਆ ਪਰ ਫੌਜੀ ਨੇ ਮੈਦਾਨ ਨਾ ਛੱਡਿਆ !    ਹੁਣ ਭਾਰਤ-ਚੀਨ ਮਾਮਲੇ ’ਚ ਟਰੰਪ ਨੇ ਮਾਰਿਆ ‘ਜੰਪ’ !    ਪਛਾਣ ਦੀ ਫ਼ਿਕਰ ਦੂਰ !    

ਹਰਿਆਣਾ: ਹਮਾਇਤੀਆਂ ਵੱਲੋਂ ਭਵਿੱਖ ਦੀ ਵਾਗਡੋਰ ਹੁੱਡਾ ਹਵਾਲੇ

Posted On September - 4 - 2019

ਨਵੀਂ ਦਿੱਲੀ, 3 ਸਤੰਬਰ
ਹਰਿਆਣਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਆਪਣੇ ਹਮਾਇਤੀਆਂ ਨਾਲ ਬੈਠਕ ਕੀਤੀ। ਇਸ ਮੌਕੇ ਇਨ੍ਹਾਂ ਆਗੂਆਂ ਨੇ ਹੁੱਡਾ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਦਰਭ ’ਚ ਰਣਨੀਤੀ ਤੈਅ ਕਰਨ ਦਾ ਹੱਕ ਦੇ ਦਿੱਤਾ। ਸੂਤਰਾਂ ਮੁਤਾਬਕ ਹਾਲ ਹੀ ਵਿਚ ਹੁੱਡਾ ਦੁਆਰਾ ਗਠਿਤ ਕਮੇਟੀ ਦੇ ਮੈਂਬਰ ਇਕ-ਇਕ ਕਰ ਕੇ ਸਾਬਕਾ ਮੁੱਖ ਮੰਤਰੀ ਨੂੰ ਮਿਲੇ ਤੇ ਰਾਜ ਵਿਚ ਪਾਰਟੀ ਦੀ ਸਥਿਤੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।
ਇਸ ਕਮੇਟੀ ਵਿਚ 30 ਤੋਂ ਜ਼ਿਆਦਾ ਮੈਂਬਰ ਹਨ। ਪਿਛਲੇ ਦਿਨੀਂ ਰੋਹਤਕ ਰੈਲੀ ਤੋਂ ਬਾਅਦ ਹੁੱਡਾ ਨੇ ਇਸ ਕਮੇਟੀ ਦਾ ਗਠਨ ਕੀਤਾ ਸੀ। ਹੁੱਡਾ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੇ ਸਮਰਥਕਾਂ ਵਿਚ ਕਾਂਗਰਸ ਦੇ ਮੌਜੂਦਾ 13 ਵਿਧਾਇਕ ਵੀ ਸਨ। ਇਸ ਤੋਂ ਇਲਾਵਾ ਕੁਝ ਸਾਬਕਾ ਸੰਸਦ ਮੈਂਬਰ ਤੇ ਵਿਧਾਇਕ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਇਸ ਮੌਕੇ ਹਾਜ਼ਰ ਸਨ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਸੀ ਕਿ ਇਸ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਹੁੱਡਾ ਅੱਗੇ ਦਾ ਫ਼ੈਸਲਾ ਲੈਣਗੇ। ਭਵਿੱਖੀ ਰਣਨੀਤੀ ਬਾਰੇ ਐਲਾਨ ਚੰਡੀਗੜ੍ਹ ਵਿਚ ਜਲਦੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਹੁੱਡਾ ਨੇ ਆਪਣੀ ਰੋਹਤਕ ਵਿਚਲੀ ਰੈਲੀ ਮੌਕੇ ਕਾਂਗਰਸ ਲੀਡਰਸ਼ਿਪ ਨੂੰ ‘ਚਿਤਾਵਨੀ’ ਦਿੱਤੀ ਸੀ ਤੇ ਮੋਦੀ ਸਰਕਾਰ ਵੱਲੋਂ ਧਾਰਾ 370 ਹਟਾਏ ਜਾਣ ਦਾ ਸਮਰਥਨ ਕੀਤਾ ਸੀ। ਦਰਅਸਲ ਹਰਿਆਣਾ ਕਾਂਗਰਸ ਵਿਚ ਅੰਦਰੂਨੀ ਕਲੇਸ਼, ਖ਼ਾਸ ਕਰ ਕੇ ਹੁੱਡਾ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ ਵਿਚਾਲੇ ਟਕਰਾਅ ਦੀਆਂ ਸੂਚਨਾਵਾਂ ਲੰਮੇ ਸਮੇਂ ਤੋਂ ਆ ਰਹੀਆਂ ਹਨ। ਅਜਿਹੀਆਂ ਕਿਆਸਰਾਈਆਂ ਵੀ ਲਾਈਆਂ ਜਾ ਰਹੀਆਂ ਸਨ ਕਿ ਹੁੱਡਾ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਹਨ ਤੇ ਵੱਖ ਹੋਣ ਦਾ ਰਾਹ ਵੀ ਚੁਣ ਸਕਦੇ ਹਨ। ਨਾਰਾਜ਼ਗੀ ਦੇ ਖ਼ਦਸ਼ਿਆਂ ਦੇ ਮੱਦੇਨਜ਼ਰ 29 ਅਗਸਤ ਨੂੰ ਹੁੱਡਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਬਦਲੇ ਜਾਣ ਦੇ ਖ਼ਦਸ਼ੇ ਵੀ ਪ੍ਰਗਟਾਏ ਗਏ ਸਨ। ਸੂਤਰਾਂ ਮੁਤਾਬਕ ਹੁੱਡਾ ਵੱਲੋਂ ਗਠਿਤ ਕਮੇਟੀ ਦੇ ਕਈ ਮੈਂਬਰਾਂ ਨੇ ਹਰਿਆਣਾ ਵਿਚ ਜ਼ਮੀਨੀ ਪੱਧਰ ’ਤੇ ਕਾਂਗਰਸ ਦੀ ਜਥੇਬੰਦਕ ਪਹੁੰਚ ਦੀ ਘਾਟ ਬਾਰੇ ਫ਼ਿਕਰ ਜ਼ਾਹਿਰ ਕੀਤਾ ਹੈ।
-ਆਈਏਐੱਨਐੱਸ


Comments Off on ਹਰਿਆਣਾ: ਹਮਾਇਤੀਆਂ ਵੱਲੋਂ ਭਵਿੱਖ ਦੀ ਵਾਗਡੋਰ ਹੁੱਡਾ ਹਵਾਲੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.