ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਹਵਾਲਾਤੀ ਨਾਲ ਮਾਰਕੁੱਟ ਕਰਨ ਦਾ ਦੋਸ਼

Posted On September - 13 - 2019

ਪੱਤਰ ਪ੍ਰੇਰਕ
ਪਠਾਨਕੋਟ, 12 ਸਤੰਬਰ

ਹਵਾਲਾਤੀ ਅਵਤਾਰ ਚੌਹਾਨ ਆਪਣੇ ਸਰੀਰ ਉਪਰ ਕੁੱਟ ਦੇ ਨਿਸ਼ਾਨ ਦਿਖਾਉਂਦਾ ਹੋਇਆ। – ਫੋਟੋ: ਧਵਨ

ਇੱਥੇ ਸਬ ਜੇਲ੍ਹ ਵਿੱਚ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿੱਚ ਬੰਦ ਹਵਾਲਾਤੀ ਨਾਲ ਜੇਲ੍ਹ ਪ੍ਰਬੰਧਕਾਂ ਵੱਲੋਂ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਅੱਜ ਜਦ ਜੇਲ੍ਹ ਮੁਲਾਜ਼ਮ ਸਬੰਧਤ ਹਵਾਲਾਤੀ ਦਾ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪੁੱਜੇ ਤਾਂ ਪੀੜਤ ਹਵਾਲਾਤੀ ਦੇ ਪਰਿਵਾਰ ਨੇ ਇਹ ਖੁਲਾਸਾ ਕੀਤਾ । ਹਵਾਲਾਤੀ ਅਵਤਾਰ ਚੌਹਾਨ ਦੇ ਵੱਡੇ ਭਰਾ ਸੰਜੀਵ ਨੇ ਦੱਸਿਆ ਕਿ 3 ਜੁਲਾਈ ਨੂੰ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲੀਸ ਨੇ ਧੀਰਾ ਸਥਿਤ ਉਸ ਦੇ ਭਰਾ ਅਵਤਾਰ ਚੌਹਾਨ ਨੂੰ ਉਸ ਦੀ ਦੁਕਾਨ ਤੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੇ ਮਾਮਲੇ ਵਿੱਚ ਫੜਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਬੀਤੀ ਦੇਰ ਸ਼ਾਮ ਜਾਣਕਾਰੀ ਦਿੱਤੀ ਕਿ ਅਵਤਾਰ ਨੂੰ ਜੇਲ੍ਹ ਵਿੱਚ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਅੱਜ ਜਦ ਉਹ ਅਵਤਾਰ ਨਾਲ ਮੁਲਾਕਾਤ ਕਰਨ ਜੇਲ੍ਹ ਗਿਆ ਤਾਂ ਉਸ ਦੇ ਸਰੀਰ ’ਤੇ ਮਾਰਕੁੱਟ ਦੇ ਜ਼ਖਮ ਨਜ਼ਰ ਆਏ। ਇਸ ਤੋਂ ਬਾਅਦ ਉਸ ਨੇ ਅਵਤਾਰ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ। ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਈ ਵਾਰ ਕੈਦੀ ਆਪਸ ਵਿੱਚ ਉਲਝ ਜਾਂਦੇ ਹਨ ਜਿਨ੍ਹਾਂ ਨੂੰ ਛੁਡਵਾਉਣ ਲਈ ਜੇਲ੍ਹ ਦੀ ਗਾਰਦ ਹੀ ਬਚਾਅ ਕਰਦੀ ਹੈ। ਉਨ੍ਹਾਂ ਹਵਾਲਾਤੀ ਵੱਲੋਂ ਲਗਾਏ ਗਏ ਮਾਰਕੁੱਟ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਹ ਇਸ ਦੀ ਜਾਂਚ ਕਰਵਾਉਣਗੇ।


Comments Off on ਹਵਾਲਾਤੀ ਨਾਲ ਮਾਰਕੁੱਟ ਕਰਨ ਦਾ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.