ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਹਾਈਵੇਅ ਤੋਂ ਨਾਜਾਇਜ਼ ਕਬਜ਼ੇ ਹਟਾਏ

Posted On September - 11 - 2019

ਹਾਈਵੇਅ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਦਾ ਦ੍ਰਿਸ਼।

ਜਸਵੰਤ ਜੱਸ
ਫ਼ਰੀਦਕੋਟ, 10 ਸਤੰਬਰ
ਨੈਸ਼ਨਲ ਹਾਈਵੇਅ-15 ‘ਤੇ ਕੁਝ ਰਸੂਖ ਵਾਲੇ ਭੱਠਾ ਮਾਲਕਾਂ ਵੱਲੋਂ ਕਥਿਤ ਤੌਰ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਾਈਵੇਅ ਦੇ ਅਧਿਕਾਰੀਆਂ ਨੇ ਕੁਝ ਘੰਟਿਆਂ ਬਾਅਦ ਹੀ ਹਟਾ ਦਿੱਤਾ ਹੈ। ‘ਪੰਜਾਬੀ ਟ੍ਰਿਬਿਊਨ’ ਵਿੱਚ ਖਬਰ ਛਪਣ ਤੋਂ ਬਾਅਦ ਨੈਸ਼ਨਲ ਹਾਈਵੇਅ ਦੇ ਐਕਸੀਅਨ ਨੇ ਭੱਠਾ ਮਾਲਕਾਂ ਖਿਲਾਫ਼ ਕਾਰਵਾਈ ਕਰਦਿਆਂ ਜੇਸੀਬੀ ਦੀ ਮੱਦਦ ਨਾਲ ਸੜਕ ਕਿਨਾਰੇ ਸੁੱਟੀ ਭੱਠੇ ਦੀ ਕੇਰੀ ਨੂੰ ਚੁਕਵਾ ਦਿੱਤਾ ਹੈ। ਕੁਝ ਭੱਠਾ ਮਾਲਕਾਂ ਨੇ ਹਾਈਵੇਅ ਦੇ ਨਾਲ ਜੰਗਲ ਲਈ ਰਾਖਵੀਂ ਥਾਂ ਉੱਪਰ ਕਬਜ਼ਾ ਕਰਨ ਲਈ ਕੇਰੀ ਮਿੱਟੀ ਸੁਟਵਾ ਦਿੱਤੀ ਸੀ। ਨੈਸ਼ਨਲ ਹਾਈਵੇਅ ਦੇ ਸੀਨੀਅਰ ਅਧਿਕਾਰੀ ਪੀ.ਡੀ. ਮੰਗਲਾ ਨੇ ਕਿਹਾ ਕਿ ਹਾਈਵੇਅ ਤੋਂ ਨਾਜਾਇਜ਼ ਕਬਜ਼ਾ ਛੁਡਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈਵੇ ਉੱਪਰ ਕੁਝ ਹੋਰ ਵੀ ਥਾਵਾਂ ‘ਤੇ ਨਾਜਾਇਜ਼ ਕਬਜ਼ੇ ਹਨ ਜਿਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਜਾਵੇਗਾ। ਦੂਜੇ ਪਾਸੇ ਕੌਮੀ ਹਾਈਵੇ ਅਥਾਰਟੀ ਨੇ ਵੀ ਪੱਤਰ ਨੰ: 4723 ਰਾਹੀਂ ਉਕਤ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਜਾਂ ਅਰਧ ਸਰਕਾਰੀ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ।


Comments Off on ਹਾਈਵੇਅ ਤੋਂ ਨਾਜਾਇਜ਼ ਕਬਜ਼ੇ ਹਟਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.