ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਹਿੰਦੂ ਲੜਕੀ ਮੇਰੇ ਨਾਲ ਵਿਆਹ ਕਰਨਾ ਚਾਹੁੰਦੀ ਸੀ: ਮੁਲਜ਼ਮ

Posted On September - 22 - 2019

ਕਰਾਚੀ, 21 ਸਤੰਬਰ
ਪਾਕਿਸਤਾਨੀ ਹਿੰਦੂ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਫੜੇ ਗਏ ਮੁਲਜ਼ਮ ਮਹਿਰਾਨ ਅਬਰੋ ਨੇ ਦਾਅਵਾ ਕੀਤਾ ਹੈ ਕਿ ਦੋਵੇਂ ਇਕ-ਦੂਜੇ ਨੂੰ ਪਿਆਰ ਕਰਦੇ ਸਨ ਅਤੇ ਉਹ ਵਿਆਹ ਕਰਨਾ ਚਾਹੁੰਦੇ ਸਨ। ‘ਐਕਸਪ੍ਰੈੱਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਡੈਂਟਲ ਕਾਲਜ, ਜਿਥੋਂ ਲੜਕੀ ਦੀ ਲਾਸ਼ ਮਿਲੀ ਸੀ, ਦੇ ਪ੍ਰੋਫ਼ੈਸਰ ਨੇ ਦਾਅਵਾ ਕੀਤਾ ਹੈ ਕਿ ਲੜਕੀ ਆਪਣੀ ਜ਼ਿੰਦਗੀ ’ਚ ਕੁਝ ਮਸਲਿਆਂ ਨੂੰ ਲੈ ਕੇ ਫਿਕਰਮੰਦ ਸੀ। ਪ੍ਰੋਫੈਸਰ ਨੇ ਕਿਹਾ ਕਿ ਉਹ ਕਈ ਵਾਰ ਗੱਲ ਕਰਦਿਆਂ ਰੋ ਪੈਂਦੀ ਸੀ ਅਤੇ ਚਾਹੁੰਦੀ ਸੀ ਕਿ ਸਾਰੇ ਮਸਲਿਆਂ ਦਾ ਉਹ ਡੱਟ ਕੇ ਮੁਕਾਬਲਾ ਕਰੇ। ਉਂਜ ਲੜਕੀ ਨੇ ਪ੍ਰੋਫੈਸਰ ਕੋਲ ਆਪਣੇ ਨਾਰਾਜ਼ਗੀ ਵਾਲੇ ਵਤੀਰੇ ਦੇ ਕਾਰਨਾਂ ਦਾ ਕਦੇ ਵੀ ਖ਼ੁਲਾਸਾ ਨਹੀਂ ਕੀਤਾ ਸੀ। ਰਿਪੋਰਟ ’ਚ ਕਿਹਾ ਗਿਆ ਕਿ ਪੁਲੀਸ ਨੇ ਵਸੀਮ ਮੈਮਨ ਨਾਮ ਦੇ ਵਿਅਕਤੀ ਤੋਂ ਵੀ ਪੁੱਛ-ਗਿੱਛ ਕੀਤੀ ਹੈ। ਐੱਸਐੱਸਪੀ ਮਸੂਦ ਬੰਗਸ਼ ਨੇ ਲੜਕੀ ਦੇ ਪਰਿਵਾਰ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਹੈ। -ਪੀਟੀਆਈ


Comments Off on ਹਿੰਦੂ ਲੜਕੀ ਮੇਰੇ ਨਾਲ ਵਿਆਹ ਕਰਨਾ ਚਾਹੁੰਦੀ ਸੀ: ਮੁਲਜ਼ਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.