ਗੁਰੂ ਨਾਨਕ ਚਿੰਤਨਧਾਰਾ ਵਿਚ ਕਿਰਤ ਦਾ ਸੰਕਲਪ !    ਚੜਿਆ ਸੋਧਣਿ ਧਰਿਤੀ ਲੁਕਾਈ !    ਅਫ਼ਗਾਨ ਚੋਣਾਂ: ਵੋਟਾਂ ਦੀ ਗਿਣਤੀ ਮੁੜ ਸ਼ੁਰੂ !    ਹਾਂਗਕਾਂਗ ’ਚ ਪੁਲੀਸ ਨੇ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ !    ਚੱਕਰਵਾਤੀ ਤੂਫ਼ਾਨ: ਮਮਤਾ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਦੀ ਮਾਲੀ ਮਦਦ !    ਕਰਨਾਟਕ ਦੇ ਅਯੋਗ ਵਿਧਾਇਕਾਂ ਦੀ ਅਰਜ਼ੀ ’ਤੇ ਫ਼ੈਸਲਾ ਭਲਕੇ !    ਭਾਸ਼ਾ ਵਿਭਾਗ ਲਈ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਕੋਹਾਂ ਦੂਰ !    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਬਾਬਾ ਨਾਨਕ 550 ਸਰਵੋਤਮ ਟਰਾਫ਼ੀ’ ਜਿੱਤੀ !    ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀ ਬੇਰ ਸਾਹਿਬ ਨਤਮਸਤਕ !    

ਹੁਸ਼ਿਆਰਪੁਰ ਦੇ 9 ਪਿੰਡ ‘ਨਸ਼ਾ ਮੁਕਤ’

Posted On September - 11 - 2019

ਪੱਤਰ ਪ੍ਰੇਰਕ
ਹੁਸ਼ਿਆਰਪੁਰ, 10 ਸਤੰਬਰ
ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਉਦੋਂ ਬੂਰ ਪਿਆ, ਜਦੋਂ ਪੰਚਾਇਤਾਂ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 9 ਪਿੰਡ ‘ਨਸ਼ਾ ਮੁਕਤ’ ਐਲਾਨ ਦਿੱਤੇ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਕੇਰੀਆਂ ਸਬ-ਡਵੀਜ਼ਨ ਦੇ ਪਿੰਡ ਬਹਿਬਲ ਮੰਜ, ਗੜ੍ਹਸ਼ੰਕਰ ਦੇ 8 ਪਿੰਡਾਂ ਰਾਵਲ ਪਿੰਡੀ, ਕੰਬਾਲਾ, ਫਤਿਹਪੁਰ ਕਲਾਂ, ਡੇਰੋਂ, ਨਾਜਰਪੁਰ, ਮੁਕੰਦਪੁਰ, ਕੁਲੇਵਾਲ ਅਤੇ ਮੋਜੀਪੁਰ ਨੂੰ ‘ਡਰੱਗ ਫਰੀ’ ਪਿੰਡ ਘੋਸ਼ਿਤ ਕਰਨ ਦੇ ਸਰਟੀਫਿਕੇਟ ਸੌਂਪ ਕੇ ਸਨਮਾਨਤ ਕੀਤਾ।
ਡਿਪਟੀ ਕਮਿਸ਼ਨਰ ਨੇ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 9 ਪਿੰਡਾਂ ਨੂੰ ਡਰੱਗ ਫਰੀ ਐਲਾਨ ਕੇ ਪਹਿਲੇ ਦੌਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਪਿੰਡਾਂ ਨੂੰ ਵੀ ਪੰਚਾਇਤਾਂ ਦੀ ਪਹਿਲਕਦਮੀ ਸਦਕਾ ‘ਡਰੱਗ ਫਰੀ’ ਘੋਸ਼ਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਡਰੱਗ ਫਰੀ ਪਿੰਡਾਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਪਿੰਡਾਂ ਨੂੰ ਜਾਗਰੂਕ ਕਰਨ, ਤਾਂ ਜੋ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ‘ਡਰੱਗ ਫਰੀ’ ਬਣਾਉਣ ਲਈ ਪੰਚਾਇਤਾਂ ਦੀ ਭੂਮਿਕਾ ਕਾਫ਼ੀ ਅਹਿਮ ਹੁੰਦੀ ਹੈ, ਇਸ ਲਈ ਪੰਚਾਇਤਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ। ਈਸ਼ਾ ਕਾਲੀਆ ਨੇ ਕਿਹਾ ਕਿ ਡਰੱਗ ਫਰੀ ਪਿੰਡਾਂ ਦਾ 26 ਜਨਵਰੀ ਨੂੰ ਸਨਮਾਨ ਵੀ ਕੀਤਾ ਜਾਵੇਗਾ।

 


Comments Off on ਹੁਸ਼ਿਆਰਪੁਰ ਦੇ 9 ਪਿੰਡ ‘ਨਸ਼ਾ ਮੁਕਤ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.