ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਹੁੱਡਾ ਅਤੇ ਮਾਇਆਵਤੀ ਦੀ ਬੰਦ ਕਮਰਾ ਮੀਟਿੰਗ

Posted On September - 10 - 2019

ਚੰਡੀਗੜ੍ਹ, 9 ਸਤੰਬਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਵਿਚਕਾਰ ਦਿੱਲੀ ’ਚ ਬੰਦ ਕਮਰਾ ਮੀਟਿੰਗ ਮਗਰੋਂ ਸੂਬੇ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਵਿਚਕਾਰ ਗੱਠਜੋੜ ਦੀ ਚਰਚਾ ਛਿੜ ਗਈ ਹੈ। ਪਾਰਟੀ ਦੇ ਅੰਦਰੂਨੀ ਹਲਕਿਆਂ ਮੁਤਾਬਕ ਐਤਵਾਰ ਰਾਤ ਕਰੀਬ ਅੱਧਾ ਘੰਟਾ ਚੱਲੀ ਮੀਟਿੰਗ ਦੌਰਾਨ ਹਰਿਆਣਾ ਦੀ ਨਵੀਂ ਬਣਾਈ ਗਈ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਵੀ ਹਾਜ਼ਰ ਸਨ। ਦੋਵੇਂ ਪਾਰਟੀਆਂ ਦਾ ਹਰਿਆਣਾ ਦੀਆਂ 90 ਸੀਟਾਂ ’ਤੇ ਗੱਠਜੋੜ ਹੋ ਸਕਦਾ ਹੈ। ਹਰਿਆਣਾ ’ਚ ਵਿਧਾਨ ਸਭਾ ਚੋਣਾਂ ਅਕਤੂਬਰ ’ਚ ਹੋਣੀਆਂ ਹਨ।
ਜ਼ਿਕਰਯੋਗ ਹੈ ਕਿ ਬਸਪਾ ਸੁਪਰੀਮੋ ਮਾਇਆਵਤੀ ਨੇ ਪਿਛਲੇ ਹਫ਼ਤੇ ਇਨੈਲੋ ਤੋਂ ਵੱਖ ਹੋਏ ਦੁਸ਼ਯੰਤ ਚੌਟਾਲਾ ਦੀ ਅਗਵਾਈ ਹੇਠਲੀ ਜਨਨਾਇਕ ਜਨਤਾ ਪਾਰਟੀ ਨਾਲ ਚੋਣ ਗੱਠਜੋੜ ਤੋਂ ਇਨਕਾਰ ਕਰ ਦਿੱਤਾ ਸੀ। ਜੇਜੇਪੀ ਨੇ ਬਸਪਾ ਨੂੰ 40 ਸੀਟਾਂ ਦੀ ਪੇਸ਼ਕਸ਼ ਕੀਤੀ ਸੀ ਜਿਸ ਨੂੰ ਬਸਪਾ ਨੇ ਨਕਾਰ ਦਿੱਤਾ ਸੀ। ਮਾਇਆਵਤੀ ਨੇ ਕਿਹਾ ਕਿ ਦੁਸ਼ਯੰਤ ਨਾਲ ਸੀਟਾਂ ਦੀ ਵੰਡ ਦਾ ਪ੍ਰਸਤਾਵਿਤ ਸਮਝੌਤਾ ਸਿਰੇ ਨਾ ਚੜ੍ਹਨ ਕਰਕੇ ਚੋਣਾਂ ਇਕੱਲਿਆਂ ਲੜਨ ਦਾ ਫ਼ੈਸਲਾ ਲਿਆ ਹੈ। -ਆਈਏਐਨਐਸ


Comments Off on ਹੁੱਡਾ ਅਤੇ ਮਾਇਆਵਤੀ ਦੀ ਬੰਦ ਕਮਰਾ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.