ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਹੈਲਥ ਵਰਕਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

Posted On September - 13 - 2019

ਪੱਤਰ ਪ੍ਰੇਰਕ
ਪਠਾਨਕੋਟ, 12 ਸਤੰਬਰ
ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਸਥਿਤ ਸਿਵਲ ਸਰਜਨ ਦਫ਼ਤਰ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿਥੇ ਸਮੇਂ ਲਈ ਕੰਮ ਬੰਦ ਕਰ ਦਿੱਤਾ ਗਿਆ। ਧਰਨੇ ਦੌਰਾਨ ਹਸਪਤਾਲ ਵਿੱਚ ਕੰਮ ਕਰਦੇ ਅਤੇ ਜ਼ਿਲ੍ਹੇ ਦੇ ਹੋਰ ਹਸਪਤਾਲਾਂ ਵਿੱਚ ਕੰਮ ਕਰ ਰਹੀਆਂ ਹੈਲਥ ਵਰਕਰਾਂ ਨੇ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੇ ਚਲਦੇ ਨਾਅਰੇਬਾਜ਼ੀ ਕੀਤੀ। ਧਰਨੇ ਦੇ ਬਾਅਦ ਸਿਵਲ ਸਰਜਨ ਨੂੰ ਮੈਮੋਰੰਡਮ ਦਿੱਤਾ ਗਿਆ। ਸਿਵਲ ਸਰਜਨ ਨੂੰ ਮੈਮੋਰੰਡਮ ਸੌਂਪਣ ਦੇ ਬਾਅਦ ਉਨ੍ਹਾਂ ਨੇ ਕਿਹਾ ਕਿ ਕੰਮ ਬੰਦ ਕਰਨ ਦੇ ਬਾਰੇ ਵਿੱਚ ਪਹਿਲਾਂ ਤੋਂ ਦਿੱਤੀ ਗਈ ਜਾਣਕਾਰੀ ਦੇ ਬਾਅਦ ਵੀ ਹੈਲਥ ਵਿਭਾਗ ਸੁੱਤਾ ਰਿਹਾ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਮਜਬੂਰਨ ਹੋ ਕੇ ਯੂਨੀਅਨ ਨੂੰ ਇਹ ਕਦਮ ਚੁੱਕਣਾ ਪਿਆ। ਹੈਲਥ ਵਰਕਰਾਂ ਨੇ ਚਿਤਾਵਨੀ ਦਿਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਉਹ ਅਣ-ਮਿੱਥੀ ਹੜਤਾਲ ’ਤੇ ਰਹਿਣਗੀਆਂ। ਇਸ ਮੌਕੇ ਸੁਨੀਤਾ ਕੁਮਾਰੀ, ਮਨਦੀਪ ਕੌਰ, ਸੁਨੀਤਾ, ਬਲਜਿੰਦਰ ਕੌਰ, ਮੰਜੂ ਬਾਲਾ, ਸੰਦੀਪ ਕੌਰ ਮੌਜੂਦ ਸਨ।


Comments Off on ਹੈਲਥ ਵਰਕਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.