ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਹੜ੍ਹਾਂ ਪ੍ਰਭਾਵਿਤ ਫ਼ਸਲਾਂ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ: ਚੰਦੂਮਾਜਰਾ

Posted On September - 23 - 2019

ਪੱਤਰ ਪ੍ਰੇਰਕ
ਦੇਵੀਗੜ੍ਹ, 22 ਸਤੰਬਰ

ਵਿਧਾਇਕ ਚੰਦੂਮਾਾਜਰਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ। -ਫੋਟੋ: ਨੌਗਾਵਾਂ

ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਨੂੰ ਲਗਪਗ ਇਕ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਅਤੇ ਰਹਿੰਦੀ ਝੋਨੇ ਦੀ ਫ਼ਸਲ ਤਕਰੀਬਨ ਪੱਕ ਕੇ ਤਿਆਰ ਹੋ ਗਈ ਹੈ ਪਰ ਪੰਜਾਬ ਦੀ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਅਜੇ ਤੱਕ ਬਰਬਾਦ ਫ਼ਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ, ਜਿਸ ਕਾਰਨ ਪ੍ਰਭਾਵਿਤ ਕਿਸਾਨ ਕੈਪਟਨ ਦੀ ਸਰਕਾਰ ਤੋਂ ਬਹੁਤ ਦੁੱਖੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਪਿੰਡ ਦੁਧਨ ਗੁਜਰਾਂ ਵਿੱਚ ਕਰਵਾਏ ਸਮਾਗਮ ਦੌਰਾਨ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਮਹੀਨੇ ਪੰਜਾਬ ਵਿੱਚ ਭਾਰੀ ਬਰਸਾਤਾਂ ਪਈਆਂ ਸਨ, ਜਿਸ ਕਾਰਨ ਹਲਕਾ ਸਨੌਰ ਦੇ ਦੇਵੀਗੜ੍ਹ ਇਲਾਕੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਫ਼ਸਲਾਂ ਪਾਣੀ ਵਿੱਚ ਡੁੱਬ ਕੇ ਮਰ ਗਈਆਂ ਸਨ। ਇਨ੍ਹਾਂ ਫ਼ਸਲਾਂ ਦੀ ਗਿਰਦਾਵਰੀ ਦੇ ਹੁਕਮ ਵੀ ਸਰਕਾਰ ਨੇ ਦਿੱਤੇ ਸਨ ਅਤੇ ਗਿਰਦਾਵਰੀਆਂ ਵੀ ਹੋਈਆਂ ਸਨ ਪਰ ਸਰਕਾਰ ਨੇ ਹੁਣ ਤੱਕ ਇਨ੍ਹਾਂ ਬਰਬਾਦ ਫ਼ਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ, ਜਿਸ ਕਰਕੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬਹੁਤ ਦੁੱਖੀ ਹਨ।
ਵਿਧਾਇਕ ਨੇ ਕਿਹਾ ਕਿ ਉਹ ਇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਮਿਲਕੇ ਆਏ ਹਨ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਇਸ ਮਹੀਨੇ ਦੇ ਵਿੱਚ ਵਿੱਚ ਪ੍ਰਭਾਵਿਤ ਕਿਸਾਨਾਂ ਨੂੰ ਪੈਸੇ ਮਿਲ ਜਾਣਗੇ। ਇਸ ਮੌਕੇ ਦਰਜਨਾਂ ਵਿਅਕਤੀਆਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

 


Comments Off on ਹੜ੍ਹਾਂ ਪ੍ਰਭਾਵਿਤ ਫ਼ਸਲਾਂ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ: ਚੰਦੂਮਾਜਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.