ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਹੜ੍ਹਾਂ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਸਰਕਾਰ: ਗੜ੍ਹੀ

Posted On September - 12 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਸਤੰਬਰ
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਮੰਗ ਕੀਤੀ ਹੈ ਕਿ ਪੰਜਾਬ ’ਚ ਆਏ ਹੜ੍ਹਾਂ ਬਾਰੇ ਸੂਬਾ ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇ।
ਉਨ੍ਹਾਂ ਐਲਾਨ ਕੀਤਾ ਕਿ ਪਾਰਟੀ 12 ਸਤੰਬਰ ਤੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਸੂਬਾ ਸਰਕਾਰ ਦੇ ਪਾਪਾਂ ਦਾ ਘੜਾ ਭੰਨੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਬਸਪਾ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 12 ਸਤੰਬਰ ਨੂੰ 12 ਮੁੱਦਿਆਂ ’ਤੇ ਕੇਂਦਰ ਅਤੇ ਸੂਬਾ ਸਰਕਾਰ ਦੇ ਪਾਪਾਂ ਦਾ ਘੜਾ ਚੌਰਾਹਿਆਂ ਵਿਚ ਭੰਨਿਆ ਜਾਵੇਗਾ। ਸ੍ਰੀ ਗੜ੍ਹੀ ਨੇ ਕਿਹਾ ਕਿ ਸਭ ਤੋਂ ਵੱਡਾ ਪਾਪ ਦਿੱਲੀ ਦੀ ਸਰਕਾਰ ਨੇ ਤੁਗ਼ਲਕਾਬਾਦ ਵਿਚ ਗੁਰੂ ਰਵਿਦਾਸ ਮੰਦਰ ਢਾਹ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਗੁਰੂ ਰਵਿਦਾਸ ਗੁਰਦੁਆਰੇ ਦਾ ਮਾਮਲਾ, ਭਗਵਾਨ ਵਾਲਮੀਕਿ ਬਾਰੇ ਇਕ ਨਿੱਜੀ ਚੈਨਲ ’ਤੇ ਉਨ੍ਹਾਂ ਦੇ ਜੀਵਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਮਾਮਲਾ, ਦਿੱਲੀ ’ਚ ਗ੍ਰਿਫ਼ਤਾਰ ਕੀਤੇ ਗਏ 96 ਨੌਜਵਾਨਾਂ ਵਿਰੁੱਧ ਦੇਸ਼ ਧ੍ਰੋਹ ਦੀਆਂ ਧਾਰਾਵਾਂ ਲਾ ਕੇ ਕੇਸ ਦਰਜ ਕਰਨ ਦੇ ਮਾਮਲਿਆਂ ਸਮੇਤ ਹੋਰ ਕਈ ਅਜਿਹੇ ਮਾਮਲੇ ਹਨ ਜਦੋਂ ਕੇਂਦਰ ਅਤੇ ਸੂਬਾ ਸਰਕਾਰ ਨੇ ਦਲਿਤਾਂ ਦੇ ਹੱਕਾਂ-ਹਿੱਤਾਂ ਨੂੰ ਲਤਾੜਿਆ ਹੈ। ਬਸਪਾ ਆਗੂ ਨੇ ਕਿਹਾ ਕਿ ਬਟਾਲਾ ਵਿਚ ਪਟਾਕਿਆਂ ਦੀ ਫੈਕਟਰੀ ਵਿਚ ਹੋਏ ਹਾਦਸੇ ਦੇ ਪੀੜਤਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਤੋਂ ਸਪੱਸ਼ਟ ਹੈ ਕਿ ਅਫ਼ਸਰਸ਼ਾਹੀ ਤੇ ਕਾਂਗਰਸੀ ਲੀਡਰ ਰਲ-ਮਿਲ ਕੇ ਲੋਕਾਂ ਨੂੰ ਲੁੱਟ ਰਹੇ ਹਨ। ਉਨ੍ਹਾਂ ਬਸਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਸੰਗਠਨ ਨੂੰ ਮਜ਼ਬੂਤ ਕਰ ਕੇ ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਆ ਰਹੀਆਂ ਚੋਣਾਂ ਦੌਰਾਨ ਅਕਾਲੀ-ਭਾਜਪਾ ਤੇ ਕਾਂਗਰਸ ਕੋਲੋਂ ਬਦਲਾ ਲਿਆ ਜਾਵੇ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਬਸਪਾ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ ਕਿਉਂਕਿ ਸੂਬੇ ਦੇ ਲੋਕਾਂ ਨੇ ਤਿੰਨਾਂ ਰਵਾਇਤੀ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ, ਕਿਸੇ ਨੇ ਵੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੋਈ ਭੂਮਿਕਾ ਨਹੀਂ ਨਿਭਾਈ ਸਗੋਂ ਵਾਰੋ ਵਾਰੀ ਲੁੱਟਣ ਦਾ ਵਰਤਾਰਾ ਚੱਲ ਰਿਹਾ ਹੈ।


Comments Off on ਹੜ੍ਹਾਂ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਸਰਕਾਰ: ਗੜ੍ਹੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.