ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 12 ਸੋਨ ਤਗਮੇ

Posted On September - 11 - 2019

ਖੇਡਾਂ ’ਚ ਜੇਤੂ ਵਿਦਿਆਰਥੀਆਂ ਨਾਲ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ। ਫੋਟੋ: ਢਿੱਲੋਂ

ਅੰਮ੍ਰਿਤਸਰ: ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਮਨਾਸਟਿਕ ਅਤੇ ਤਾਈਕਵਾਂਡੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਿਮਨਾਸਟਿਕ ਮੁਕਾਬਲੇ ’ਚ ਵਿਦਿਆਰਥੀਆਂ ਨੇ 12 ਸੋਨੇ, 7 ਸਿਲਵਰ ਅਤੇ 17 ਕਾਂਸੀ ਦੇ ਤਗਮੇ ਜਿੱਤੇ ਹਨ, ਜਦੋਂਕਿ ਤਾਈਕਵਾਂਡੋ ਮੁਕਾਬਲੇ ‘ਚ ਵਿਦਿਆਰਥੀਆਂ ਨੇ 3 ਸੋਨੇ, 4 ਸਿਲਵਰ ਅਤੇ 1 ਕਾਂਸੇ ਦਾ ਤਗਮਾ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਬੀਬੀਕੇ ਡੀਏਵੀ ਵਿਖੇ ਖੇਡ ਵਿਭਾਗ ਵਲੋਂ ਕਰਵਾਏ ਗਏ ਅੰਡਰ‐14 ਰਿਦਮਿਕ ਜਿਮਨਾਸਿਟਕ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ 36 ਤਗਮੇ ਜਿੱਤ ਕੇ ਸਮੁੱਚੀ ਟੀਮ ਜੇਤੂ ਰਹੀ। ਉਨ੍ਹਾਂ ਇਸ ਮੌਕੇ ਕੋਚ ਨੀਤੂ ਬਾਲਾ, ਡੀ. ਪੀ. ਈ. ਸ਼ਤਰਪਾਲ ਸਿੰਘ, ਗੀਤੂ ਅਤੇ ਸੁਖਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ।
-ਪੱਤਰ ਪੇ੍ਰਕ


Comments Off on ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 12 ਸੋਨ ਤਗਮੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.