ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਬਟਾਲਾ ਫੈਕਟਰੀ ਧਮਾਕੇ ਦੇ ਪੀੜਤ ਸੜਕਾਂ ’ਤੇ ਆਏ

Posted On September - 12 - 2019

ਹਰਜੀਤ ਸਿੰਘ ਪਰਮਾਰ
ਬਟਾਲਾ, 11 ਸਤੰਬਰ

ਬਟਾਲਾ ਦੇ ਗਾਂਧੀ ਚੌਕ ਵਿੱਚ ਸਰਕਾਰ ਦਾ ਪੁਤਲਾ ਫੂਕਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ।

ਲੰਘੀ 4 ਸਤੰਬਰ ਨੂੰ ਬਟਾਲਾ ਦੀ ਗੁਰੂ ਰਾਮਦਾਸ ਕਲੋਨੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 24 ਮੌਤਾਂ ਹੋਣ ਤੋਂ ਬਾਅਦ ਅੱਜ ਬਟਾਲਾ ਵਿੱਚ ਮੁਜ਼ਾਹਰਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮੁਜ਼ਾਹਰਾਕਾਰੀ ਇਸ ਧਮਾਕੇ ਲਈ ਕਸੂਰਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਰਕਮ ਵਧਾਉਣ ਦੀ ਮੰਗ ਕਰ ਰਹੇ ਸਨ। ਅੱਜ ਬਟਾਲਾ ਦੇ ਗਾਂਧੀ ਚੌਕ ਵਿਚ ਪੀੜਤ ਪਰਿਵਾਰਾਂ ਨੇ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ। ਇਸ ਰੋਸ ਮੁਜ਼ਾਹਰੇ ਵਿੱਚ ਲੋਕ ਇਨਸਾਫ਼ ਪਾਰਟੀ ਬਟਾਲਾ ਦੇ ਪ੍ਰਧਾਨ ਵਿਜੇ ਤ੍ਰੇਹਨ ਵੀ ਸ਼ਾਮਿਲ ਹੋਏ। ਇਸ ਮੌਕੇ ਪੀੜਤ ਪਰਿਵਾਰਾਂ ਦੇ ਕੁੱਝ ਮੈਂਬਰਾਂ ਨੇ ਦੱਸਿਆ ਕਿ 4 ਸਤੰਬਰ ਨੂੰ ਹੋਇਆ ਧਮਾਕਾ ਉਹ ਕਦੀ ਨਹੀਂ ਭੁੱਲ ਸਕਦੇ। ਉਨ੍ਹਾਂ ਮੰਗ ਕੀਤੀ ਕਿ ਇਸ ਧਮਾਕੇ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਅਧਿਕਾਰੀਆਂ ਖਿਲਾਫ਼ ਜਲਦੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਧਮਾਕੇ ਕਾਰਨ ਨੁਕਸਾਨੀਆਂ ਗਈਆਂ ਇਮਾਰਤਾਂ ਲਈ ਵੀ ਜਲਦੀ ਮੁਆਵਜ਼ਾ ਦੇਣਾ ਚਾਹੀਦਾ ਹੈ। ਉਹਾਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਧਮਾਕੇ ਕਾਰਨ ਜੋ ਫੈਕਟਰੀ ਦਾ ਮਲਬਾ ਡਿੱਗਿਆ ਹੈ ਉਹ ਅਜੇ ਤੱਕ ਉੱਥੇ ਦਾ ਉੱਥੇ ਹੀ ਹੈ ਅਤੇ ਕੋਈ ਅਧਿਕਾਰੀ ਇਸ ਮਲਬੇ ਨੂੰ ਚੁੱਕਣ ਦਾ ਨਾਂ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਪੱਕੇ ਤੌਰ ’ਤੇ ਗਾਂਧੀ ਚੌਕ ਵਿੱਚ ਧਰਨਾ ਦੇਣਗੇ। ਇਸ ਮੌਕੇ ਵਿਜੇ ਤ੍ਰੇਹਨ ਨੇ ਕਿਹਾ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਜਲਦੀ ਸਖ਼ਤ ਕਾਰਵਾਈ ਹੋਈ ਚਾਹੀਦੀ ਹੈ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਦਰਜ ਕੀਤਾ ਗਿਆ ਕੇਸ ਰੱਦ ਹੋਣਾ ਚਾਹੀਦਾ ਹੈ।

ਤਰਨ ਤਾਰਨ ’ਚ ਭਾਰੀ ਮਾਤਰਾ ਵਿਚ ਪਟਾਕੇ ਬਰਾਮਦ
ਤਰਨ ਤਾਰਨ (ਪੱਤਰ ਪ੍ਰੇਰਕ) ਸਿਟੀ ਪੁਲੀਸ ਨੇ ਵਲੋਂ ਸ਼ਹਿਰ ਦੇ ਦਸ਼ਹਿਰਾ ਗਰਾਉੂਂਡ ਨੇੜੇ ਸਥਿਤ ਬਜਾਜ ਟ੍ਰੇਡਿੰਗ ਕੰਪਨੀ ’ਤੇ ਛਾਪਾ ਮਾਰ ਕੇ ਭਾਰੀ ਮਾਤਰਾ ਵਿਚ ਪਟਾਕੇ ਬਰਾਮਦ ਕੀਤੇ ਹਨ| ਇਸ ਸਬੰਧੀ ਕੰਪਨੀ ਦੇ ਮਾਲਕ ਮਨਦੀਪ ਸਿੰਘ ਖਿਲਾਫ਼ ਦਫ਼ਾ 188 ਅਧੀਨ ਕੇਸ ਦਰਜ ਕੀਤਾ ਗਿਆ ਹੈ| ਪੁਲੀਸ ਪਾਰਟੀ ਦੀ ਅਗਵਾਈ ਕਰਦੇ ਏਐਸਆਈ ਜੈਮਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਲੋਂ ਬਿਨਾਂ ਕਿਸੇ ਲਾਈਸੈਂਸ ਆਦਿ ਦੇ ਪਟਾਕਿਆਂ ਦਾ ਸਟਾਕ ਜਮ੍ਹਾਂ ਕੀਤਾ ਹੋਇਆ ਸੀ| ਕੰਪਨੀ ਦੇ ਮਾਲਕ ਖਿਲਾਫ਼ ਐਸਡੀਐਮ ਅਤੇ ਡੀਐਸਪੀ ਵਲੋਂ ਕਾਰਵਾਈ ਕੀਤੇ ਜਾਣ ਲਈ ਪੁਲੀਸ ਨੂੰ ਹਦਾਇਤ ਕੀਤੀ ਗਈ ਸੀ|


Comments Off on ਬਟਾਲਾ ਫੈਕਟਰੀ ਧਮਾਕੇ ਦੇ ਪੀੜਤ ਸੜਕਾਂ ’ਤੇ ਆਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.