ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ

Posted On October - 15 - 2019

ਨਿੱਜੀ ਪੱਤਰ ਪ੍ਰੇਰਕ
ਬਟਾਲਾ, 14 ਅਕਤੂਬਰ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੌਮਾਂਤਰੀ ਸਰਹੱਦ ਨੇੜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਿਲ ਕੇ ਮਨਾਉਣ ਲਈ ਪੂਰੀ ਤਰ੍ਹਾਂ ਸਹਿਮਤ ਸੀ ਪਰ ਕਮੇਟੀ ਵੱਲੋਂ 40 ਦਿਨ ਪਹਿਲਾਂ ਟੈਂਡਰ ਲਾਏ ਗਏ ਅਤੇ ਪੰਜਾਬ ਸਰਕਾਰ ਨੂੰ ਪੁੱਛੇ ਬਗ਼ੈਰ ਹੀ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਸੱਦਾ ਪੱਤਰ ਦਿੱਤੇ ਗਏ ਜੋ ਉਚਿਤ ਨਹੀਂ ਸੀ। ਉਨ੍ਹਾਂ ਸ਼੍ਰੋਮਣੀ ਕਮੇਟੀ ’ਤੇ ਅਕਾਲੀ ਦਲ ਦਾ ਰਾਜਸੀ ਵਿੰਗ ਹੋਣ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਐਸਜੀਪੀਸੀ ਅਜਿਹਾ ਕਰਕੇ ਇਕੱਠੇ ਪਹਿਲੀ ਪਾਤਸ਼ਾਹੀ ਦੇ ਮਹਾਨ ਦਿਹਾੜੇ ਨੂੰ ਮਨਾਉਣ ਦਾ ਮੌਕਾ ਗੁਆ ਰਹੀ ਹੈ। ਸ੍ਰੀ ਰੰਧਾਵਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹੀ ਬਿਹਤਰ ਦੱਸ ਸਕਦੇ ਹਨ ਕਿ ਤਾਲਮੇਲ ਕਮੇਟੀ ਬਣਾਉਣ ਤੋਂ 40 ਦਿਨ ਪਹਿਲਾਂ ਟੈਂਡਰ ਕਿਉਂ ਲਗਾਏ ਗਏ। ਇਸ ਤੋਂ ਬਾਅਦ ਵੀ ਉਹ ਸਾਂਝੇ ਮੰਚ ਦੀ ਆਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਚ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਇਥੋਂ ਦੇ ਨੇੜਲੇ 11 ਪਿੰਡਾਂ ਅੰਦਰ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਥੋਂ ਦੇ ਬੱਸ ਅੱਡੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, 98 ਲੱਖ ਰੁਪਏ ਦੀ ਲਾਗਤ ਨਾਲ ਸਾਲੇਡ ਵੇਸਟ ਮੈਨੇਜਮੈਂਟ ਕੰਮ ਕਰਵਾਏ ਜਾ ਰਹੇ ਹਨ, ਕਸਬੇ ਅੰਦਰ 93 ਲੱਖ ਰੁਪਏ ਦੀ ਲਾਗਤ ਨਾਲ ਐਲਈਡੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ।


Comments Off on ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.