ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਅਕਾਲੀ-ਭਾਜਪਾ ਗੱਠਜੋੜ ਦੀ ਹੋਵੇਗੀ ਜਿੱਤ: ਚੰਦੂਮਾਜਰਾ

Posted On October - 12 - 2019

ਪ੍ਰੇਮ ਸਿੰਘ ਚੰਦੂਮਾਜਰਾ ਅਕਾਲੀ ਆਗੂਆਂ ਤੇ ਵਰਕਰਾਂ ਨਾਲ। -ਫੋਟੋ: ਬੱਬੀ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 11 ਅਕਤੂਬਰ
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਚੋਣਾਂ ਭਾਰੀ ਬਹੁਮਤ ਨਾਲ ਜਿੱਤ ਕੇ ਕਾਂਗਰਸ ਨੂੰ ਕਰਾਰੀ ਹਾਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਚਾਰੇ ਸੀਟਾਂ ਜਿੱਤਣ ਨਾਲ ਪੰਜਾਬ ਦੀਆਂ 2022 ਦੀਆਂ ਚੋਣਾਂ ਲਈ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਨੀਂਹ ਰੱਖੀ ਜਾਣੀ ਹੈ। ਸ੍ਰੀ ਚੰਦੂਮਾਜਰਾ ਨੇ ਚਮਕੌਰ ਸਾਹਿਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਅਕਤੂਬਰ ਦੀ ਫੇਰੀ ਦੌਰਾਨ ਇਲਾਕੇ ਦੇ ਵਿਕਾਸ ਲਈ ਕਿਸੇ ਪੈਕੇਜ ਦਾ ਐਲਾਨ ਨਾ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਰਾਜ ਦੌਰਾਨ ਇਤਿਹਾਸਕ ਨਗਰੀ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਵੱਧ ਤੋਂ ਵੱਧ ਗ੍ਰਾਂਟ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨ ਝੋਨੇ ਦੀ ਫ਼ਸਲ ਵੇਚਣ ਲਈ ਰਾਤਾਂ ਕੱਟ ਰਹੇ ਹਨ, ਕਿਉਂਕਿ ਅਧਿਕਾਰੀ ਅਤੇ ਸੈਲਰ ਮਾਲਕ ਆਪਣੀਆਂ ਮੰਗਾਂ ਲਈ ਹੜਤਾਲ ਕਰੀਂ ਬੈਠੇ ਹਨ, ਉੱਥੇ ਹੀ ਕਿਸਾਨਾਂ ਨੂੰ ਵੇਚੇ ਗਏ ਝੋਨੇ ਦੀ ਅਦਾਇਗੀ ਵਿੱਚ ਵੀ ਦੇਰੀ ਹੋ ਰਹੀ ਹੈ ਤੇ ਨਾ ਹੀ ਮੰਡੀਆਂ ਵਿੱਚੋਂ ਸਰਕਾਰ ਵੱਲੋਂ ਕੋਈ ਲਿਫਟਿੰਗ ਦਾ ਖਾਸ ਪ੍ਰਬੰਧ ਕੀਤਾ ਗਿਆ, ਜਿਸ ਕਾਰਨ ਆੜ੍ਹਤੀ ਅਤੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ।


Comments Off on ਅਕਾਲੀ-ਭਾਜਪਾ ਗੱਠਜੋੜ ਦੀ ਹੋਵੇਗੀ ਜਿੱਤ: ਚੰਦੂਮਾਜਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.