ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਅਧਿਆਪਕ ਜਥੇਬੰਦੀਆਂ ਵਲੋਂ ਵੀਸੀ ਵਿਰੁੱਧ ਰੈਲੀ ਦਾ ਐਲਾਨ

Posted On October - 12 - 2019

ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਅਤੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੁਮਾਇੰਦਿਆਂ ਨੇ ਅੱਜ ਇਥੇ ਯੂਨੀਵਰਸਿਟੀ ਕੈਂਪਸ ਵਿਚ ਕੀਤੀ ਹੰਗਾਮੀ ਮੀਟਿੰਗ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ’ਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਵੀਸੀ ਦੇ ਰਵੱਈਏ ਪ੍ਰਤੀ ਅਧਿਆਪਕਾਂ ਵਿਚ ਭਾਰੀ ਰੋਸ ਹੈ।
ਦੋਵਾਂ ਜਥੇਬੰਦੀਆਂ ਵਲੋਂ ਵੀਸੀ ਡਾ. ਸੰਧੂ ਦੀ ਵਾਅਦਾ ਖਿਲਾਫੀ ਰਵੱਈਏ ਵਿਰੁੱਧ ਇਕ ਮਤਾ ਪਾਸ ਕਰ ਕੇ ਇਹ ਫੈਸਲਾ ਲਿਆ ਗਿਆ ਕਿ ਜੇਕਰ 21 ਅਕਤੂਬਰ ਤੱਕ ਮੰਗਾਂ ਨਾ ਮੰਨੀਆਂ ਤਾਂ ਕੈਂਪਸ ਵਿਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਯੂਨੀਵਰਸਿਟੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਮਈ ਮਹੀਨੇ ਦੌਰਾਨ ਵੀਸੀ ਡਾ. ਸੰਧੂ ਨੇ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਮਹੀਨੇ ਬੀਤ ਜਾਣ ਮਗਰੋਂ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਜਥੇਬੰਦੀਆਂ ਵੀਸੀ ਦੇ ਅੜੀਅਲ ਵਤੀਰੇ ਵਿਰੁੱਧ ਰਲ ਕੇ ਸੰਘਰਸ਼ ਕਰਨਗੀਆਂ।
ਟੀਚਰਜ਼ ਯੂਨੀਅਨ ਏਰੀਆ ਸੈਕਟਰੀ ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਪਿਛਲੇ 6 ਮਹੀਨਿਆਂ ਤੋਂ ਅਧਿਆਪਕਾਂ ਦੇ ਮਸਲਿਆਂ ਸਬੰਧੀ ਵੀਸੀ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਵੀਸੀ ਸਾਰੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਇਕ ਵੀ ਮੰਗ ਨਹੀਂ ਮੰਨੀ। ਉਨ੍ਹਾਂ ਕਿਹਾ ਕਿ 21 ਅਕਤੂਬਰ ਦੀ ਰੋਸ ਰੈਲੀ ਵਿਚ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਅਧਿਆਪਕ ਸ਼ਾਮਲ ਹੋਣਗੇ।


Comments Off on ਅਧਿਆਪਕ ਜਥੇਬੰਦੀਆਂ ਵਲੋਂ ਵੀਸੀ ਵਿਰੁੱਧ ਰੈਲੀ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.