ਮਾਪਿਆਂ ਵੱਲੋਂ ਮੋਬਾਈਲ ਖੋਹਣ ਤੋਂ ਨਾਰਾਜ਼ 13 ਸਾਲ ਦੇ ਪੁੱਤ ਨੇ ਫਾਹਾ ਲਿਆ !    ਸੰਜੇ ਕੁੰਡੂ ਹਿਮਾਚਲ ਦੇ ਨਵੇਂ ਡੀਜੀਪੀ !    ਕਰਜ਼ਾ ਮੁਆਫ਼ੀ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪ੍ਰਦਰਸ਼ਨ !    ਕਰੋਨਾ ਪੀੜਤ ਪਾਇਲਟ ਨੇ ਭਰੀ ਉਡਾਰੀ, ਜਹਾਜ਼ ਅੱਧ ਰਾਹ ’ਚੋਂ ਮੁੜਿਆ !    ਸੀਬੀਆਈ ਦਾ ਪਟਿਆਲਾ ’ਚ ਛਾਪਾ, ਮੁਲਜ਼ਮ ਗਸ਼ ਖਾ ਕੇ ਡਿੱਗਿਆ !    ਮੋਦੀ ਸਰਕਾਰ ਨੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ: ਕਾਂਗਰਸ !    ਪਿੰਡ ਕਾਲਬੰਜਾਰਾ ਸੀਲ, ਲੋਕਾਂ ਦੇ ਕਰੋਨਾ ਨਮੂਨੇ ਲਏ !    ਸਮਰਾਲਾ ਦੇ ਪਿੰਡ ਨੌਲੜੀ ਕਲਾਂ 'ਚ ਭੈਣ-ਭਰਾ ਨੇ ਖ਼ੁਦਕੁਸ਼ੀ ਕੀਤੀ !    ਫੋਰਬਸ: ਸਾਲ 2020 ਵਿੱਚ ਕੋਹਲੀ ’ਤੇ ਵਰ੍ਹਿਆ ਡਾਲਰਾਂ ਦਾ ਮੀਂਹ, 100ਵੇਂ ਤੋਂ 66ਵੇਂ ਸਥਾਨ ’ਤੇ !    ਵੈਸਟ ਇੰਡੀਜ਼ ਕ੍ਰਿਕਟ ਟੀਮ ਨੂੰ ਇੰਗਲੈਂਡ ਦੌਰੇ ਦੀ ਇਜਾਜ਼ਤ !    

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਰੈਲੀ

Posted On October - 13 - 2019

ਜਗਜੀਤ ਸਿੰਘ
ਮੁਕੇਰੀਆਂ, 12 ਅਕਤੂਬਰ
ਕੇਂਦਰ ਸਰਕਾਰ ਵਲੋਂ ਵਧਾਏ ਮਿਹਨਤਾਨੇ ਦੀ ਰਾਸ਼ੀ ਸੂਬੇ ਦੀ ਕੈਪਟਨ ਸਰਕਾਰ ਵਲੋਂ ਪੂਰੀ ਨਾ ਦੇਣ ਖਿਲਾਫ਼ ਅੱਜ ਮੁਕੇਰੀਆਂ ਦੀ ਆਰਮੀ ਗਰਾਊਂਡ ਵਿੱਚ ਆਂਗਣਵਾੜੀ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲੈ ਕੇ ਰੋਸ ਰੈਲੀ ਤੇ ਮਾਰਚ ਕੀਤਾ। ਇਸ ਮੌਕੇ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਵੇਸਲੀ ਹੋਈ ਪਈ ਹੈ। ਪਹਿਲਾਂ ਹੀ ਨਿਗੁੂਣੇ ਮਾਣ ਭੱਤੇ ’ਤੇ ਗੁਜ਼ਾਰਾ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ ਦੇ ਹੱਕ ’ਤੇ ਸੂਬਾ ਸਰਕਾਰ ਵਲੋਂ ਡਾਕਾ ਮਾਰਿਆ ਜਾ ਰਿਹਾ ਹੈ। ਕੇਂਦਰ ਸਰਕਾਰ ਵਲੋਂ ਆਂਗਣਵਾੜੀ ਮੁਲਾਜ਼ਮਾਂ ਦੇ ਵਧਾਏ ਮਿਹਨਤਾਨੇ ਵਿੱਚੋਂ ਵੀ ਪੂਰੇ ਪੈਸੇ ਨਹੀਂ ਦਿੱਤੇ ਗਏ। ਇੱਕ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ’ਚ ਕ੍ਰਮਵਾਰ 1500 ਰੁਪਏ ਅਤੇ 750 ਰੁਪਏ ਦਾ ਵਾਧਾ ਕੀਤਾ ਸੀ, ਪਰ ਪੰਜਾਬ ਸਰਕਾਰ ਨੇ 1500 ਦੀ ਥਾਂ 900 ਅਤੇ 750 ਰੁਪਏ ਦੀ ਥਾਂ 450 ਰੁਪਏ ਹੀ ਆਂਗਣਵਾੜੀ ਮੁਲਾਜ਼ਮਾਂ ਨੂੰ ਦਿੱਤੇ ਤੇ ਬਕਾਇਆ ਰਾਸ਼ੀ ਸੂਬਾ ਸਰਕਾਰ ਇੱਕ ਸਾਲ ਤੋਂ ਨੱਪੀ ਬੈਠੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਪੋਸ਼ਣ ਅਭਿਆਨ ਦਾ ਕੰਮ ਉਨ੍ਹਾਂ ਕੋਲੋਂ ਦੋ ਸਾਲ ਤੋਂ ਕਰਵਾਇਆ ਜਾ ਰਿਹਾ ਹੈ, ਪਰ ਅਜੇ ਤੱਕ ਨਿੱਕਾ ਪੈਸਾ ਨਹੀਂ ਦਿੱਤਾ ਗਿਆ ਅਤੇ ਹੋਰ ਕਈ ਕੰਮਾਂ ਦੇ ਪੈਸੇ ਵੀ ਪੰਜਾਬ ਸਰਕਾਰ ਰੋਕੀ ਬੈਠੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਤੋਂ ਸੂਬੇ ਵਿਚ ਕਾਂਗਰਸ ਦੀ ਸਰਕਾਰ ਆਈ, ਵਰਕਰਾਂ ਤੇ ਹੈਲਪਰਾਂ ਨੂੰ ਨਿਸ਼ਾਨੇ ’ਤੇ ਰੱਖਿਆ ਗਿਆ। ਇਸ ਕਰਕੇ ਜਥੇਬੰਦੀ ਨੂੰ ਸਰਕਾਰ ਖ਼ਿਲਾਫ਼ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਆਪਣੀਆਂ ਮੰਗਾਂ ਲਈ ਸਰਕਾਰ ਖਿਲਾਫ਼ 15 ਅਕਤੂਬਰ ਨੂੰ ਫਗਵਾੜਾ, 16 ਅਕਤੂਬਰ ਨੂੰ ਦਾਖਾ ਅਤੇ 19 ਅਕਤੂਬਰ ਨੂੰ ਜਲਾਲਾਬਾਦ ਵਿਖੇ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਧਰਨੇ ’ਚ ਪੁੱਜੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਵਿਧਾਇਕ ਨੇ ਜਥੇਬੰਦੀ ਨੂੰ ਭਰੋਸਾ ਦੁਆਇਆ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਾਉਣ ਦਾ ਯਤਨ ਕਰਨਗੇ। ਇਸ ਭਰੋਸੇ ਮਗਰੋਂ ਰੈਲੀ ਖ਼ਤਮ ਕਰ ਦਿੱਤੀ ਗਈ। ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ, ਜਸਵੀਰ ਕੌਰ ਦਸੂਹਾ, ਦਲਜਿੰਦਰ ਕੌਰ ਉਦੋਨੰਗਲ, ਸਤਵੰਤ ਕੌਰ ਭੋਗਪੁਰ, ਸ਼ਿੰਦਰਪਾਲ ਕੌਰ ਭੂੰਗਾ ਆਦਿ ਆਗੂ ਹਾਜ਼ਰ ਸਨ।


Comments Off on ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.