ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ

Posted On October - 15 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਜਲਾਲਬਾਦ ਹਲਕੇ ’ਚ ਕਾਂਗਰਸ ਪਾਰਟੀ ਵੱਲੋਂ ਵੋਟਰਾਂ ਨੂੰ ਬਿਜਲੀ ਬਿਲ ਮੁਆਫ਼ ਕਰਵਾਉਣ ਲਈ ਪੀਐੱਸਪੀਸੀਐੱਲ ਦਫਤਰਾਂ ਵਿਚ ਸੱਦ ਕੇ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਲਈ ਪਾਰਟੀ ਅਤੇ ਇਸ ਦੇ ਉਮੀਦਵਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਭੇਜਿਦਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਲਾਲਾਬਾਦ ਹਲਕੇ ਅੰਦਰ ਚੋਣ ਜ਼ਾਬਤੇ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਵੋਟਰਾਂ ਨਾਲ ਬਿਜਲੀ ਦੇ ਬਿਲ ਭਰਨ ਦਾ ਵਾਅਦਾ ਕਰਕੇ ਰਿਸ਼ਵਤ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਆਪਣੇ ਬਿਜਲੀ ਦੇ ਬਿਲ ਮੁਆਫ਼ ਕਰਵਾਉਣ ਜਾਂ ਪਾਰਟੀ ਵੱਲੋਂ ਭਰਵਾਉਣ ਲਈ ਕਾਂਗਰਸੀ ਉਮੀਦਵਾਰ ਦਾ ਸਮਰਥਨ ਕਰਨ ਲਈ ਕਿਹਾ ਜਾ ਰਿਹਾ ਹੈ। ਸ੍ਰੀ ਬਰਾੜ ਨੇ ਕਿਹਾ ਕਿ ਕਾਂਗਰਸੀ ਨੁਮਾਇੰਦੇ ਸ਼ਰੇਆਮ ਪਿੰਡਾਂ ਵਿਚੋਂ ਜਾ ਕੇ ਬਿਜਲੀ ਦੇ ਬਿੱਲ ਇਕੱਠੇ ਕਰ ਰਹੇ ਹਨ ਅਤੇ ਆਪਣੀਆਂ ਜੇਬਾਂ ਵਿਚੋਂ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨੀਲ ਕੁਮਾਰ ਨਾਂ ਦਾ ਇੱਕ ਵਿਅਕਤੀ ਬਿਜਲੀ ਦਫ਼ਤਰ ਵਿਚ ਬੈਠ ਕੇ ਲੋਕਾਂ ਦੇ ਫੋਨ ਨੰਬਰ ਅਤੇ ਬਿਜਲੀ ਦੇ ਬਿਲ ਇੱਕਠੇ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਬਿੱਲ ਭਰਨ ਮਗਰੋਂ ਵੋਟਰਾਂ ਨੂੰ ਫੋਨ ਕਰਕੇ ਜਾਂ ਐੱਸਐੱਮਐੱਸ ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਇਸ ਨੂੰ ਚੋਣ ਜ਼ਾਬਤੇ ਦੀ ਸਪੱਸ਼ਟ ਉਲੰਘਣਾ ਕਰਾਰ ਦਿੰਦਿਆਂ ਅਕਾਲੀ ਆਗੂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਵੋਟਰਾਂ ਨੂੰ ਪੈਸੇ ਨਾਲ ਭਰਮਾਉਣ ਲਈ ਕਾਂਗਰਸੀ ਉਮੀਦਵਾਰ ਵਿਰੁੱਧ ਕੇਸ ਦਰਜ ਕੀਤਾ ਜਾਵੇ।


Comments Off on ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.