ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਆਵਾਰਾ ਪਸ਼ੂਆਂ ਖ਼ਿਲਾਫ਼ ਸੰਘਰਸ਼ ਮੁੱਖ ਮੰਤਰੀ ਦੇ ਵਿਹੜੇ ਪੁੱਜਿਆ

Posted On October - 15 - 2019

ਰਣਇੰਦਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਆਵਾਰਾ ਪਸ਼ੂ ਸੰਘਰਸ਼ ਕਮੇਟੀ ਦੇ ਮੈਂਬਰ।

ਜੋਗਿੰਦਰ ਸਿੰਘ ਮਾਨ
ਮਾਨਸਾ, 14 ਅਕਤੂਬਰ
ਆਵਾਰਾ ਪਸ਼ੂਆਂ ਦੀ ਦਹਿਸ਼ਤ ਤੋਂ ਅੱਕੇ ਲੋਕਾਂ ਦਾ ਸੰਘਰਸ਼ ਅੱਜ ਮੁੱਖ ਮੰਤਰੀ ਦੇ ਵਿਹੜੇ ਪੁੱਜ ਗਿਆ। ਸੰਘਰਸ਼ ਕਮੇਟੀ ਦੇ ਆਗੂਆਂ ਦੀ ਮਾਨਸਾ ਦੇ ਐੱਸਐੱਸਪੀ ਡਾ. ਨਰਿੰਦਰ ਭਾਰਗਵ ਦੇ ਯਤਨਾਂ ਸਦਕਾ ਮੁੱਖ ਮੰਤਰੀ ਦੇ ਪੁੱਤਰ ਯੁਵਰਾਜ ਰਣਇੰਦਰ ਸਿੰਘ ਨਾਲ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਦੇ ਸੈਕਟਰੀ ਅੰਮ੍ਰਿਤ ਗਿੱਲ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੀ ਮੌਜੂਦ ਸਨ। ਸੰਘਰਸ਼ ਕਮੇਟੀ ਨੇ ਆਪਣੇ ਲਗਾਤਾਰ 32 ਦਿਨਾਂ ਤੋਂ ਚੱਲ ਰਹੇ ਸੰਘਰਸ਼ ਦਾ ਵੇਰਵਾ ਰਣਇੰਦਰ ਸਿੰਘ ਕੋਲ ਰੱਖਿਆ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂ ਸੰਘਰਸ਼ ਕਮੇਟੀ ਵੱਲੋਂ ਰੱਖੀਆਂ ਮੰਗਾਂ ਦਾ ਢੁੱਕਵਾਂ ਨਿਬੇੜਾ ਕੀਤਾ ਜਾਵੇਗਾ।
ਇਸ ਮੌਕੇ ਸੰਘਰਸ਼ ਕਮੇਟੀ ਦੇ ਮੈਂਬਰਾਂ ਕੋਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਲਿਆ ਗਿਆ। ਇਸ ਸਬੰਧੀ ਆਵਾਰਾ ਪਸ਼ੂ ਸੰਘਰਸ਼ ਕਮੇਟੀ ਦੇ ਮੈਂਬਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਐਡਵੋਕੇਟ ਗੁਰਲਾਭ ਸਿੰਘ ਮਾਹਲ, ਮੁਨੀਸ਼ ਬੱਬੀ ਦਾਨੇਵਾਲੀਆ, ਰੁਲਦੂ ਸਿੰਘ, ਜਸਵੀਰ ਕੌਰ ਨੱਤ, ਮਨਜੀਤ ਸਦਿਓੜਾ, ਜਤਿੰਦਰ ਆਗਰਾ, ਡਾ. ਧੰਨਾ ਮੱਲ ਗੋਇਲ, ਪ੍ਰੇਮ ਅਗਰਵਾਲ, ਬਿੱਕਰ ਸਿੰਘ ਮੰਘਾਣੀਆਂ, ਬੋਘ ਸਿੰਘ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਪੁੱਜੇ। ਵਫ਼ਦ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਮੰਤਰੀ ਦੇ ਨਿਵਾਸ ਸਥਾਨ ’ਤੇ ਉਨ੍ਹਾਂ ਆਪਣਾ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਆਵਾਰਾ ਪਸ਼ੂਆਂ ਦੀ ਪਛਾਣ ਕਰਨ ਹਿੱਤ ਗਊ ਦੀ ਪਰਿਭਾਸ਼ਾ ਪੰਜਾਬ ਸਰਕਾਰ ਨੂੰ ਕਾਨੂੰਨ ਬਣਾ ਕੇ ਬਦਲ ਦੇਣੀ ਚਾਹੀਦੀ ਹੈ ਤੇ ਅਮਰੀਕੀ ਨਸਲ ਦੇ ਪਸ਼ੂਆਂ ਨੂੰ ਗਊ ਦੀ ਪਰਿਭਾਸ਼ਾ ਵਿਚੋਂ ਬਾਹਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਆਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਕੇ ਗਊਸ਼ਾਲਾਵਾਂ ਵਿੱਚ ਭੇਜਣਾ, ਮਾਨਸਾ ਵਿੱਚ ਨਵੀਆਂ ਗਊਸ਼ਾਲਾਵਾਂ ਦਾ ਨਿਰਮਾਣ ਕਰਨਾ ਤੇ ਗਊ ਸੈੱਸ ਗਊਸ਼ਾਲਾਵਾਂ ਦੀ ਉਸਾਰੀ ਲਈ ਰਿਲੀਜ਼ ਕਰਨਾ ਆਦਿ ਮੰਗਾਂ ਵੀ ਸ਼ਾਮਲ ਹਨ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸਐਸਪੀ ਡਾ. ਨਰਿੰਦਰ ਭਾਰਗਵ, ਮਾਈਕਲ ਗਾਗੋਵਾਲ ਅਤੇ ਮੰਗਤ ਰਾਏ ਬਾਂਸਲ ਸਾਬਕਾ ਵਿਧਾਇਕ ਮਾਨਸਾ ਹਾਜ਼ਰ ਰਹੇ।
ਉਧਰ, ਆਵਾਰਾ ਪਸ਼ੂ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਸਮੱਸਿਆ ਦਾ ਹੱਲ ਹੋਣ ਤਕ ਸੰਘਰਸ਼ ਜਾਰੀ ਰਹੇਗਾ। ਹਰ ਰੋਜ਼ ਦੀ ਤਰ੍ਹਾਂ ਅੱਜ 11 ਜਣੇ ਧਰਨੇ ’ਤੇ ਬੈਠੇ।


Comments Off on ਆਵਾਰਾ ਪਸ਼ੂਆਂ ਖ਼ਿਲਾਫ਼ ਸੰਘਰਸ਼ ਮੁੱਖ ਮੰਤਰੀ ਦੇ ਵਿਹੜੇ ਪੁੱਜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.