ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਆਵਾਰਾ ਪਸ਼ੂ: ਸੰਘਰਸ਼ ਕਮੇਟੀ ਨੂੰ ਭਰਵਾਂ ਹੁੰਗਾਰਾ

Posted On October - 12 - 2019

ਆਵਾਰਾ ਪਸ਼ੂਆਂ ਖਿਲਾਫ਼ ਮੁਹਿੰਮ ਦੀ ਹਮਾਇਤ ਦਾ ਐਲਾਨ ਕਰਦੇ ਹੋਏ ਲੋਕ।

ਜੋਗਿੰਦਰ ਸਿੰਘ ਮਾਨ
ਮਾਨਸਾ, 11 ਅਕਤੂਬਰ
ਮਾਨਸਾ ਨੇੜਲੇ ਤਿੰਨ ਪਿੰਡਾਂ ਦਲੀਏਵਾਲੀ, ਰਮਦਿੱਤੇਵਾਲਾ ਅਤੇ ਮਾਖਾ ਵਿੱਚ ਚੇਤਨਾ ਅਤੇ ਲਾਮਬੰਦੀ ਰੈਲੀਆਂ ਦੌਰਾਨ ਲੋਕਾਂ ਨੇ ਆਵਾਰਾ ਪਸ਼ੂਆਂ ਵਿਰੁੱਧ ਵਿੱਢੀ ਲਹਿਰ ਵਿੱਚ ਹਰ ਤਰ੍ਹਾਂ ਦਾ ਸਾਥ ਦੇਣ ਲਈ ਹਾਮੀ ਭਰਦਿਆਂ ਮਾਨਸਾ ਸ਼ਹਿਰ ਵਿੱਚ ਪ੍ਰਸ਼ਾਸਨ ਵਿਰੁੱਧ ਵਿਛਾਏ ਸੱਥਰ ’ਤੇ ਡੱਟਣ ਦਾ ਐਲਾਨ ਕੀਤਾ ਹੈ। ਉਧਰ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ 29ਵੇਂ ਦਿਨ ਵੀ ਜਾਰੀ ਰਿਹਾ, ਪਰ ਮਾਨਸਾ ਦੇ ਜਿਲ੍ਹਾ ਪ੍ਰਸ਼ਾਸਨ ਦੇ ਕੰਨ ‘ਤੇ ਅਜੇ ਤੱਕ ਜੂੰ ਤੱਕ ਵੀ ਨਹੀਂ ਸਰਕੀ। ਰੈਲੀਆਂ ਦੌਰਾਨ ਜੁੜੇ ਭਰਵੇਂ ਇਕੱਠਾਂ ਵਿੱਚੋਂ ਅੰਦੋਲਨ ਨੂੰ ਤੇਜ਼ ਕਰਨ ਲਈ ਪ੍ਰਤੀ ਪਿੰਡ 21 ਮੈਂਬਰੀ ਕਮੇਟੀਆਂ ਬਣਾਈਆਂ ਗਈਆਂ ਅਤੇ ਇਨ੍ਹਾਂ ਪਿੰਡਾਂ ਦੇ ਵੱਟਸਐਪ ਗਰੁੱਪ ਵੀ ਬਣਾਏ ਗਏ ਤਾਂ ਜੋ ਲਾਮਬੰਦੀ ਨੂੰ ਤੇਜ਼ ਕੀਤਾ ਜਾ ਸਕੇ। ਰੈਲੀਆਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਗੁਰਲਾਭ ਸਿੰਘ ਮਾਹਲ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਗਊ ਸੁਰੱਖਿਆ ਕਾਨੂੰਨਾਂ ਵਿੱਚ ਸੋਧ ਕਰਕੇ ਪੰਜਾਬ ਵਿੱਚ ਅਮਰੀਕੀ ਪਸ਼ੂਆਂ ਤੇ ਢੱਠਿਆਂ ਦੀ ਖਰੀਦ ਵੇਚ ਦੀ ਆਗਿਆ ਦੇਣੀ ਚਾਹੀਦੀ ਹੈ।


Comments Off on ਆਵਾਰਾ ਪਸ਼ੂ: ਸੰਘਰਸ਼ ਕਮੇਟੀ ਨੂੰ ਭਰਵਾਂ ਹੁੰਗਾਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.