ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਆਸਟਰੇਲੀਆ ਦੇ ਗੁਰਦੁਆਰਿਆਂ ਨੇ ਪੰਥਕ ਅਕਾਲੀ ਲਹਿਰ ਦੀ ਪਿੱਠ ਥਾਪੜੀ

Posted On October - 11 - 2019

ਭਾਈ ਰਣਜੀਤ ਸਿੰਘ

ਗੁਰਚਰਨ ਸਿੰਘ ਕਾਹਲੋਂ
ਸਿਡਨੀ, 10 ਅਕਤੂਬਰ
ਆਸਟਰੇਲੀਆ ਦੇ ਗੁਰਦੁਆਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਦਰਜਨ ਤੋਂ ਵੱਧ ਗੁਰਦੁਆਰਿਆਂ ਦੀ ਸਾਂਝੀ ਆਸਟਰੇਲੀਆ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਏਐੱਸਜੀਪੀਸੀ) ਨੇ ਇਸ ਕੰਮ ’ਚ ਜੁਟੀ ਪੰਥਕ ਅਕਾਲੀ ਲਹਿਰ ਦੀ ਪਿੱਠ ਥਾਪੜੀ ਹੈ। ਪੰਥਕ ਅਕਾਲੀ ਲਹਿਰ ਦੇ ਮੁਖੀ ਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਐੱਸਜੀਪੀਸੀ ਨੂੰ ਬਾਦਲਾਂ ਤੋਂ ਮੁਕਤ ਕਰਨ ਲਈ ਸੰਘਰਸ਼ ਅਰੰਭਿਆ ਹੋਇਆ ਹੈ। ਅੱਜ ਆਸਟਰੇਲੀਆ ਦੇ ਗੁਰਦੁਆਰਿਆਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ ਹੈ। ਏਐੱਸਜੀਪੀਸੀ ਦੇ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਮੋਹਨ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ ਤੇ ਕਰਨੈਲ ਸਿੰਘ ਨੇ ਕਿਹਾ ਕਿ ਸਿੱਖ ਕੌਮ ਵਿਚ ਅਕਾਲ ਤਖ਼ਤ ਸਰਵਉੱਚ ਸਥਾਨ ਹੈ। ਉਨ੍ਹਾਂ ਹੋਰਨਾਂ ਦੇਸ਼ਾਂ ਦੇ ਗੁਰਦੁਆਰਿਆਂ ਤੇ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮੂਹ ਪੰਥ ਦਰਦੀ ਆਪਣੇ ਮਤਭੇਤ ਖਤਮ ਕਰ ਕੇ ਇਕੱਠੇ ਚੋਣ ਲੜਨ।


Comments Off on ਆਸਟਰੇਲੀਆ ਦੇ ਗੁਰਦੁਆਰਿਆਂ ਨੇ ਪੰਥਕ ਅਕਾਲੀ ਲਹਿਰ ਦੀ ਪਿੱਠ ਥਾਪੜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.