ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਈ-ਰਿਕਸ਼ਾ ਚਾਲਕਾਂ ਦੇ ਹੱਕ ਵਿਚ ਨਿੱਤਰੇ ਪੀਯੂ ਵਿਦਿਆਰਥੀ

Posted On October - 12 - 2019

ਵਿਦਿਆਰਥੀ ਜਥੇਬੰਦੀ ਐੱਸ.ਐਫ.ਐੱਸ. ਦੇ ਮੈਂਬਰ ਰੋਸ ਪ੍ਰਦਰਸ਼ਨ ਕਰਦੇ ਹੋਏ।

ਕੁਲਦੀਪ ਸਿੰਘ
ਚੰਡੀਗੜ੍ਹ, 11 ਅਕਤੂਬਰ
ਪੰਜਾਬ ਯੂਨੀਵਰਸਿਟੀ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਈ-ਰਿਕਸ਼ਾ ਚਾਲਕਾਂ ਦੀ ਹੜਤਾਲ ਦੇ ਸਮਰਥਨ ਵਿਚ ਅੱਜ ਵਿਦਿਆਰਥੀ ਜਥੇਬੰਦੀ ਐੱਸ.ਐੱਫ.ਐੱਸ. ਵੱਲੋਂ ਉਪ-ਕੁਲਪਤੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਈ-ਰਿਕਸ਼ਾ ਚਾਲਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੰਪਨੀ ਦਾ ਮੈਨੇਜਰ ਹੁਣ ਦੋ ਮਹੀਨਿਆਂ ਲਈ ਈ-ਰਿਕਸ਼ਾ ਬੰਦ ਕਰਨ ਲਈ ਕਹਿ ਰਿਹਾ ਹੈ ਜਿਸ ਨਾਲ ਚਾਲਕਾਂ ਦਾ ਭਾਰੀ ਨੁਕਸਾਨ ਹੋਵੇਗਾ। ਚਾਲਕਾਂ ਨੇ ਕਿਹਾ ਕਿ ਜੇਕਰ ਸੋਮਵਾਰ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਈ-ਰਿਕਸ਼ਾ ਚਾਲਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਮੈਨੇਜਮੈਂਟ ਵੱਲੋਂ ਆਪਣੇ ਅਧੀਨ ਲੈਕੇ ਡੀ.ਸੀ. ਰੇਟ ’ਤੇ ਤਨਖਾਹ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਪ੍ਰਾਈਵੇਟ ਕੰਪਨੀ ਤੋਂ ਖਹਿੜਾ ਛੁਡਾਇਆ ਜਾਵੇ। ਈ-ਰਿਕਸ਼ਾ ਚਾਲਕਾਂ ਦਾ ਕਹਿਣਾ ਹੈ ਕਿ ਹੁਣ ਕੰਪਨੀ ਉਨ੍ਹਾਂ ਨੂੰ 700 ਰੁਪਏ ਹਰ ਰੋਜ਼ ਦਾ ਕਿਰਾਇਆ ਦੇਣ ਲਈ ਕਹਿ ਰਹੀ ਹੈ ਅਤੇ ਉਹ ਹਰ ਰੋਜ਼ ਈ-ਰਿਕਸ਼ਾ ਦਾ 700 ਰੁਪਏ ਕਿਰਾਇਆ ਦੇ ਕੇ ਕੰਮ ਨਹੀਂ ਕਰ ਸਕਦੇ। ਇਸ ਮੌਕੇ ਐੱਸ.ਐੱਫ.ਐੱਸ. ਦੀ ਆਗੂ ਪ੍ਰਿਯਾ ਨੇ ਕਿਹਾ ਕਿ ਯੂਨੀਵਰਸਿਟੀ ਕੈਂਪਸ ਦੇ ਅੰਦਰ ਵਿਦਿਆਰਥੀਆਂ ਦੇ ਆਉਣ ਜਾਣ ਲਈ ਈ-ਰਿਕਸ਼ਾ ਕਾਫ਼ੀ ਜ਼ਿਆਦਾ ਸੁਵਿਧਾਜਨਕ ਹੈ। ਇਸ ਲਈ ਚਾਲਕਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਮੈਨੇਜਮੈਂਟ ਨੇ ਚਾਲਕਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਮੈਨੇਜਮੈਂਟ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।


Comments Off on ਈ-ਰਿਕਸ਼ਾ ਚਾਲਕਾਂ ਦੇ ਹੱਕ ਵਿਚ ਨਿੱਤਰੇ ਪੀਯੂ ਵਿਦਿਆਰਥੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.