ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਏਅਰਸੈੱਲ-ਮੈਕਸਿਸ: ਚਿਦੰਬਰਮ ਤੇ ਕਾਰਤੀ ਨੂੰ ਨੋਟਿਸ

Posted On October - 12 - 2019

ਨਵੀਂ ਦਿੱਲੀ, 11 ਅਕਤੂਬਰ
ਏਅਰਸੈੱਲ-ਮੈਕਸਿਸ ਕੇਸ ’ਚ ਪੇਸ਼ਗੀ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਖ਼ਲ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਅਤੇ ਉਨ੍ਹਾਂ ਦੇ ਪੁੱਤਰ ਕਾਰਤੀ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜਸਟਿਸ ਸੁਰੇਸ਼ ਕੈਤ ਨੇ ਈਡੀ ਵੱਲੋਂ ਚਿਦੰਬਰਮ ਅਤੇ ਕਾਰਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਰੱਦ ਕਰਨ ’ਤੇ ਦੋਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵੱਲੋਂ 29 ਨਵੰਬਰ ਨੂੰ ਕੇਸ ਦੀ ਸੁਣਵਾਈ ਕੀਤੀ ਜਾਵੇਗੀ। ਉਸ ਦਿਨ ਸਾਬਕਾ ਟੈਲੀਕਾਮ ਮੰਤਰੀ ਦਯਾਨਿਧੀ ਮਾਰਨ ਅਤੇ ਹੋਰਾਂ ਨੂੰ ਇਸੇ ਕੇਸ ’ਚ ਹੇਠਲੀ ਅਦਾਲਤ ਵੱਲੋਂ ਬਰੀ ਕੀਤੇ ਜਾਣ ਨੂੰ ਸੀਬੀਆਈ ਅਤੇ ਈਡੀ ਵੱਲੋਂ ਚੁਣੌਤੀ ਦਿੱਤੇ ਜਾਣ ਦੀਆਂ ਅਰਜ਼ੀਆਂ ’ਤੇ ਵੀ ਸੁਣਵਾਈ ਹੋਵੇਗੀ। -ਪੀਟੀਆਈ

ਆਈਐੱਨਐਕਸ ਕੇਸ: ਚਿਦੰਬਰਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ
ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਆਈਐੱਨਐਕਸ ਮੀਡੀਆ ਕੇਸ ’ਚ ਸ਼ੁੱਕਰਵਾਰ ਨੂੰ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ 14 ਅਕਤੂਬਰ ਨੂੰ ਪੇਸ਼ ਹੋਣ ਦੇ ਵਾਰੰਟ ਜਾਰੀ ਕੀਤੇ ਹਨ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾਰ ਨੇ ਵਾਰੰਟ ਜਾਰੀ ਕਰਦਿਆਂ ਚਿਦੰਬਰਮ ਨੂੰ 14 ਅਕਤੂਬਰ ਨੂੰ ਦੁਪਹਿਰ ਬਾਅਦ ਤਿੰਨ ਵਜੇ ਅਦਾਲਤ ਮੂਹਰੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਈਡੀ ਨੇ ਮਾਮਲੇ ’ਚ ਪੇਸ਼ੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਜਾਂਚ ਏਜੰਸੀ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਉਸ ਨੂੰ ਚਿਦੰਬਰਮ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕਰਨ ਦੀ ਲੋੜ ਹੈ। -ਪੀਟੀਆਈ


Comments Off on ਏਅਰਸੈੱਲ-ਮੈਕਸਿਸ: ਚਿਦੰਬਰਮ ਤੇ ਕਾਰਤੀ ਨੂੰ ਨੋਟਿਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.