ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਏਅਰਸੈੱਲ-ਮੈਕਸਿਸ: ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼

Posted On October - 11 - 2019

ਨਵੀਂ ਦਿੱਲੀ, 10 ਅਕਤੂਬਰ
ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਏਅਰਸੈੱਲ-ਮੈਕਸਿਸ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਣ ਦੀ ਉਮੀਦ ਹੈ। ਚਿਦੰਬਰਮ ਪਿਓ-ਪੁੱਤ ਨੂੰ 5 ਸਤੰਬਰ ਨੂੰ ਇਸ ਮਾਮਲੇ ਵਿਚ ਰਾਹਤ ਮਿਲੀ ਸੀ। ਆਈਐੱਨਐਕਸ ਮੀਡੀਆ ਕੇਸ ਵਿਚ ਚਿਦੰਬਰਮ ਨੂੰ ਸੀਬੀਆਈ ਨੇ 21 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਏਅਰਸੈੱਲ-ਮੈਕਸਿਸ ਕੇਸ ਵਿਚ ਸੀਬੀਆਈ ਵੱਲੋਂ ਦਾਇਰ ਕੇਸ ਵਿਚ ਵੀ ਦੋਵਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਹੋਈ ਹੈ।
-ਪੀਟੀਆਈ


Comments Off on ਏਅਰਸੈੱਲ-ਮੈਕਸਿਸ: ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.