ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਏਟੀਐਮ ਤੋੜ ਕੇ 2.47 ਲੱਖ ਰੁਪਏ ਲੁੱਟੇ

Posted On October - 9 - 2019

ਚੋਰਾਂ ਵੱਲੋਂ ਤੋੜਿਆ ਗਿਆ ਪੰਜਾਬ ਐਂਡ ਸਿੰਧ ਬੈਂਕ ਦਾ ਏਟੀਐਮ।

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 8 ਅਕਤੂਬਰ
ਥਾਣਾ ਜੰਡਿਆਲਾ ਗੁਰੂ ਦੇ ਪਿੰਡ ਮੱਲ੍ਹੀਆਂ ਵਿਖੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਦੇ ਏਟੀਐਮ ਨੂੰ ਸਵੇਰੇ ਤੜਕੇ 3.30 ਵਜੇ ਤੋੜ ਕੇ ਲੁੱਟ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੇਜਰ ਪੰਕਜ ਹੀਰਾ ਨੇ ਦੱਸਿਆ ਅੱਜ ਸਵੇਰੇ 3.30 ਵਜੇ ਦੇ ਕਰੀਬ ਅਣਪਛਾਤੇ ਲੁਟੇਰੇ ਚਿੱਟੇ ਰੰਗ ਦੀ ਗੱਡੀ ਵਿੱਚ ਆਏ ਅਤੇ ਪਹਿਲਾਂ ਏਟੀਐਮ ਦੇ ਸ਼ਟਰ ਨੂੰ ਗੈਸ ਕਟਰ ਨਾਲ ਕੱਟਿਆ ਅਤੇ ਫਿਰ ਸੀਸੀਟੀਵੀ ਕੈਮਰੇ ਦੀਆਂ ਤਾਰਾਂ ਕੱਟੀਆਂ ਅਤੇ ਏਟੀਐਮ ਦੇ ਬਾਹਰ ਲੱਗਾ ਕੈਮਰਾ ਵੀ ਨਾਲ ਹੀ ਲੈ ਗਏ ਅਤੇ ਏਟੀਐਮ ’ਚ ਪਿਆ 2.47 ਲੱਖ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਜਦੋਂ ਉਹ ਅੱਜ ਸਵੇਰੇ ਬੈਂਕ ਪਹੁੰਚੇ ਤਾਂ ਵੇਖਿਆ ਏਟੀਐਮ ਦੇ ਸ਼ਟਰ ਦੇ ਜਿੰਦਰੇ ਟੁੱਟੇ ਹੋਏ ਸਨ ਤੇ ਏਟੀਐਮ ਮਸ਼ੀਨ ਵੀ ਟੁੱਟੀ ਹੋਈ ਸੀ। ਘਟਨਾ ਸਥਾਨ ’ਤੇ ਪਹੁੰਚੇ ਐਸਐਚਓ ਜੰਡਿਆਲਾ ਗੁਰੂ ਅਮੋਲਕ ਸਿੰਘ ਨੇ ਦੱਸਿਆ ਬੈਂਕ ’ਚ ਕੋਈ ਵੀ ਸੁਰੱਖਿਆ ਗਾਰਡ ਤਾਇਨਾਤ ਨਹੀਂ ਸੀ ਅਤੇ ਬੈਂਕ ਦੀ ਬਾਹਰੀ ਚਾਰਦੀਵਾਰੀ ਵੀ ਛੋਟੀ ਸੀ। ਪੁਲੀਸ ਵੱਲੋਂ ਥਾਣਾ ਜੰਡਿਆਲਾ ਗੁਰੂ ‘ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨੇੜਲੇ ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਬਹੁਤ ਜਲਦ ਚੋਰ ਕਾਬੂ ਕਰ ਲਏ ਜਾਣਗੇ।


Comments Off on ਏਟੀਐਮ ਤੋੜ ਕੇ 2.47 ਲੱਖ ਰੁਪਏ ਲੁੱਟੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.