ਫੋਰਬਸ: ਸਾਲ 2020 ਵਿੱਚ ਕੋਹਲੀ ’ਤੇ ਵਰ੍ਹਿਆ ਡਾਲਰਾਂ ਦਾ ਮੀਂਹ, 100ਵੇਂ ਤੋਂ 66ਵੇਂ ਸਥਾਨ ’ਤੇ !    ਵੈਸਟ ਇੰਡੀਜ਼ ਕ੍ਰਿਕਟ ਟੀਮ ਨੂੰ ਇੰਗਲੈਂਡ ਦੌਰੇ ਦੀ ਇਜਾਜ਼ਤ !    ਕਰੋਨਾ ਰੋਕੂ ਦਵਾਈ ਵੇਚਣ ਲਈ ਅਮਰੀਕੀ ਕੰਪਨੀ ਨੇ ਭਾਰਤ ਦਾ ਦਰ ਖੜਕਾਇਆ !    ਕਰੋਨਾ ਖ਼ਿਲਾਫ਼ ਲੜਾਈ ਲੰਮੀ, ਸਬਰ ਤੇ ਜੋਸ਼ ਬਰਕਰਾਰ ਰੱਖੋ: ਮੋਦੀ !    ਵਾਦੀ ਵਿੱਚ ਦੋ ਅਤਿਵਾਦੀ ਹਲਾਕ !    ਕਰੋਨਾ: ਦੇਸ਼ ’ਚ ਇਕ ਦਿਨ ਦੌਰਾਨ ਰਿਕਾਰਡ 265 ਮੌਤਾਂ ਤੇ 7964 ਨਵੇਂ ਮਰੀਜ਼ !    ਪਿੰਡ ਕਾਲਬੰਜਾਰਾ ਸੀਲ, ਲੋਕਾਂ ਦੇ ਕਰੋਨਾ ਨਮੂਨੇ ਲਏ !    ਬਠਿੰਡਾ ’ਚ ਨੌਜਵਾਨ ਦਾ ਕਤਲ !    ਅਧਿਆਪਕ ਵੱਲੋਂ ਵਿਦਿਆਰਥਣ ਨਾਲ ਛੇੜਛਾੜ, ਮੁਲਜ਼ਮ ਫ਼ਰਾਰ !    ਬਾਲ ਕਿਆਰੀ !    

ਏਟੀਐੱਸ ਦੇ ਸਿਖਰਲੇ ਅਧਿਕਾਰੀਆਂ ਨੂੰ ਅੱਜ ਸੰਬੋਧਨ ਕਰਨਗੇ ਸ਼ਾਹ

Posted On October - 14 - 2019

ਨਵੀਂ ਦਿੱਲੀ, 13 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਵੱਖ ਵੱਖ ਰਾਜਾਂ ਨਾਲ ਸਬੰਧਤ ਅਤਿਵਾਦ ਵਿਰੋਧੀ ਸਕੁਐਡ (ਏਟੀਐੱਸ) ਦੇ ਸਿਖਰਲੇ ਅਧਿਕਾਰੀਆਂ ਦੀ ਕਾਨਫਰੰਸ ਨੂੰ ਸੰਬੋਧਨ ਕਰਨਗੇ। ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਵਿਉਂਤੀ ਇਹ ਕਾਨਫਰੰਸ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਖ਼ਤਮ ਕੀਤੇ ਜਾਣ ਮਗਰੋਂ ਭਾਰਤ ਨੂੰ ਪਾਕਿਸਤਾਨ ਆਧਾਰਿਤ ਦਹਿਸ਼ਤੀ ਜਥੇਬੰਦੀਆਂ ਤੋਂ ਵੱਡਾ ਖ਼ਤਰਾ ਦਰਪੇਸ਼ ਹੈ। ਕਾਨਫਰੰਸ ਨੂੰ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ ਵੀ ਸੰਬੋਧਨ ਕਰਨਗੇ। ਇਸ ਮੌਕੇ ਅਤਿਵਾਦ ਦੇ ਟਾਕਰੇ ਲਈ ਕਾਰਗਰ ਯੋਜਨਾ ਤੇ ਵੱਖ ਵੱਖ ਰਾਜਾਂ ਦੀ ਏਟੀਐੱਸ ਦਰਮਿਆਨ ਸਹਿਯੋਗ ਵਧਾਉਣ ਜਿਹੇ ਮੁੱਦਿਆਂ ’ਤੇ ਵਿਸਥਾਰਤ ਚਰਚਾ ਹੋਣ ਦੀ ਉਮੀਦ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਆਪਣੀ ਉਦਘਾਟਨੀ ਤਕਰੀਰ ਵਿੱਚ ਕੇਂਦਰ ਸਰਕਾਰ ਵੱਲੋਂ ਦਹਿਸ਼ਤੀ ਚੁਣੌਤੀ ਦੇ ਟਾਕਰੇ ਲਈ ਕੀਤੀ ਤਿਆਰੀ ਬਾਰੇ ਦੱਸਣਗੇ।
-ਪੀਟੀਆਈ


Comments Off on ਏਟੀਐੱਸ ਦੇ ਸਿਖਰਲੇ ਅਧਿਕਾਰੀਆਂ ਨੂੰ ਅੱਜ ਸੰਬੋਧਨ ਕਰਨਗੇ ਸ਼ਾਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.