ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਐੱਨਜੀਟੀ ਵਲੋਂ ਵਾਤਾਵਰਨ ਦੇ ਮੁੱਦੇ ’ਤੇ ਅਧਿਕਾਰੀਆਂ ਨਾਲ ਮੀਟਿੰਗ

Posted On October - 12 - 2019

ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਦੇ ਮੈਂਬਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਦੇ ਹੋਏ।

ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਅਕਤੂਬਰ
ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਸਾਬਕਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਪ੍ਰੀਤਮ ਪਾਲ ਦੀ ਅਗਵਾਈ ਹੇਠ ਬਣਾਈ ਗਈ ਉੱਚ ਤਾਕਤੀ ਕਮੇਟੀ ਵੱਲੋਂ ਕਾਰਪੋਰੇਸ਼ਨ, ਡਿਪਟੀ ਕਮਿਸ਼ਨਰ, ਪੁਲੀਸ ਕਮਿਸ਼ਨਰ, ਪ੍ਰਦੂਸ਼ਣ ਕੰਟਰੋਲ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਸਨਅਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ। ਉਨ੍ਹਾਂ ਹਵਾ-ਪਾਣੀ ਵਿਚ ਮਿਲਾਵਟ ਨੂੰ ਮਨੁੱਖਤਾ ਦਾ ਕਤਲ ਦੱਸਦਿਆਂ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਸ਼ਿਫਾਰਸ਼ ਵੀ ਕੀਤੀ। ਗਰੀਨ ਟ੍ਰਿਬਿਊਨਲ ਦੀ ਟੀਮ ਨੇ ਸ਼ਹਿਰ ਵਿਚ ਪਲਾਸਟਿਕ ਦੀ ਵਰਤੋਂ, ਸੜਕਾਂ ਦੀ ਸਫਾਈ, ਕੂੜਾ ਪ੍ਰਬੰਧ, ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ, ਕੂੜਾ ਡੰਪ ਦੀ ਹਾਲਤ ਆਦਿ ’ਤੇ ਸਬੰਧਤ ਜ਼ਰੂਰੀ ਸੁਝਾਅ ਦਿੱਤੇ। ਜਸਟਿਸ ਜਸਬੀਰ ਸਿੰਘ ਨੇ ਵੀ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਗਿਰਦੇ ਦੀ ਸਾਫ-ਸਫਾਈ ਲਈ ਉਤਸ਼ਾਹਿਤ ਕਰਦਿਆਂ ਕੂੜਾ ਫੈਲਾਉਣ ਵਾਲੇ ਮੈਰਿਜ ਪੈਲਸਾਂ ਤੇ ਹੋਟਲਾਂ ਆਦਿ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਹਦਾਇਤ ਕੀਤੀ।


Comments Off on ਐੱਨਜੀਟੀ ਵਲੋਂ ਵਾਤਾਵਰਨ ਦੇ ਮੁੱਦੇ ’ਤੇ ਅਧਿਕਾਰੀਆਂ ਨਾਲ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.