ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਕਬੱਡੀ: ਅਕਾਲ ਕਾਲਜ ਮਸਤੂਆਣਾ ਸਾਹਿਬ ਦੀ ਟੀਮ ਅੱਵਲ

Posted On October - 6 - 2019

ਨਿੱਜੀ ਪੱਤਰ ਪ੍ਰੇਰਕ
ਧੂਰੀ, 5 ਅਕਤੂਬਰ

ਕਬੱਡੀ ਦੀ ਜੇਤੂ ਟੀਮ ਪ੍ਰਬੰਧਕਾਂ ਨਾਲ।

ਦੇਸ਼ ਭਗਤ ਕਾਲਜ ਬਰੜਵਾਲ ਵਿਚ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੰਤਰ ਕਾਲਜ ਕਬੱਡੀ (ਲੜਕੇ) ਮੁਕਾਬਲੇ ਕਰਵਾਏ ਗਏ। ਟੂਰਨਾਮੈਂਟ ਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਬਲਵੰਤ ਸਿੰਘ ਮੀਮਸਾ ਟਰੱਸਟ ਸਕੱਤਰ ਪਹੁੰਚੇ। ਮੰਚ ਸੰਚਾਲਨ ਡਾ. ਮਨਜੀਤ ਸਿੰਘ ਨੇ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਛੀਨਾ ਨੇ ਆਏ ਮਹਿਮਾਨ ਨੂੰ ਜੀ ਆਇਆਂ ਕਹਿੰਦਿਆਂ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਫਿਜ਼ੀਕਲ ਵਿਭਾਗ ਦੇ ਮੁਖੀ ਡਾ. ਬਲਵਿੰਦਰ ਕੁਮਾਰ ਤੇ ਸਮੂਹ ਵਿਭਾਗ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਬਲਵੰਤ ਸਿੰਘ ਨੇ ਖੇਡਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਬਲਜੀਤ ਸਿੰਘ ਸਿੱਧੂ ਨੇ ਇਸ ਕਾਲਜ ਵਿਚ ਆਪਣੇ ਪੁਰਾਣੇ ਦਿਨ ਯਾਦ ਕੀਤੇ। ਤੀਜੇ ਦਿਨ ਕਬੱਡੀ ਲੀਗ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਪਹਿਲੇ, ਪਬਲਿਕ ਕਾਲਜ ਸਮਾਣਾ ਦੂਜੇ ਤੇ ਰੋਇਲ ਕਾਲਜ ਬੋੜਾਵਾਲ ਤੀਜੇ ਸਥਾਨ ’ਤੇ ਰਿਹਾ।
ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਕਾਲਜ ਟਰੱਸਟ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਪ੍ਰੋ. ਹਜੂਰਾ ਸਿੰਘ ਵੜੈਚ ਨੇ ਆਏ ਮਹਿਮਾਨ ਨੂੰ ਧੰਨਵਾਦ ਕਿਹਾ ਤੇ ਸਮੁੱਚੇ ਅਮਲੇ ਨੂੰ ਵਧਾਈ ਦਿੱਤੀ। ਇਸ ਮੌਕੇ ਜਸਵੰਤ ਸਿੰਘ ਬਾਕਸਿੰਗ ਕੋਚ, ਅਵਤਾਰ ਸਿੰਘ ਗੱਤਕਾ ਕੋਚ, ਗੁਰਪ੍ਰੀਤ ਸਿੰਘ ਕਬੱਡੀ ਕੋਚ, ਡਾ. ਲਖਬੀਰ ਸਿੰਘ ਭਿੰਡਰ, ਡਾ. ਬਲਬੀਰ ਸਿੰਘ, ਪ੍ਰੋ. ਗੁਰਵਿੰਦਰ ਸਿੰਘ ਹਾਜ਼ਰ ਸਨ।

 


Comments Off on ਕਬੱਡੀ: ਅਕਾਲ ਕਾਲਜ ਮਸਤੂਆਣਾ ਸਾਹਿਬ ਦੀ ਟੀਮ ਅੱਵਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.