ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

Posted On October - 12 - 2019

ਮੌੜ ਮੰਡੀ, (ਪੱਤਰ ਪ੍ਰੇਰਕ): ਪਿੰਡ ਮਾਈਸਰਖਾਨਾ ਦੇ ਕਿਸਾਨ ਸੁਖਦੀਪ ਸਿੰਘ (40) ਨੇ ਅੱਜ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਸੁਖਦੀਪ ਸਿੰਘ ਫ਼ਸਲ ਦੇ ਨੁਕਸਾਨ ਤੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ। ਉਸ ਨੇ ਅੱਜ ਆਪਣੇ ਪਿੰਡ ਮਾਈਸਰਖਾਨਾ ਦੇ ਰੇਲਵੇ ਸਟੇਸ਼ਨ ਕੋਲ ਜਾਤਰੀ ਅੰਡਰਬ੍ਰਿਜ ’ਤੇ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕੀਤੀ। ਕਿਸਾਨ ਕੋਲ ਪੰਜ ਏਕੜ ਜ਼ਮੀਨ ਸੀ। ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਵਿਚ ਪਤਨੀ ਤੇ ਦੋ ਬੱਚੇ ਹਨ। ਪਰਿਵਾਰ ਮੁਤਾਬਕ ਵੀਰਵਾਰ ਜਦ ਕਿਸਾਨ ਖੇਤ ਗੇੜਾ ਮਾਰਨ ਗਿਆ ਤਾਂ ਨਰਮੇ ਦੀ ਖ਼ਰਾਬ ਫ਼ਸਲ ਦੇਖ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਗਿਆ।


Comments Off on ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.