ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਕਿੰਦਾ ਕਤਲ ਕੇਸ: ਅਦਾਲਤ ਵਲੋਂ 7 ਮੁਲਜ਼ਮਾਂ ਨੂੰ ਸੰਮਨ ਜਾਰੀ

Posted On October - 12 - 2019

ਕੁਲਵਿੰਦਰ ਸਿੰਘ ਕਿੰਦਾ ਦੀ ਫਾਈਲ ਫੋਟੋ।

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 11 ਅਕਤੂਬਰ
ਬੀਤੇ ਕਰੀਬ ਇੱਕ ਸਾਲ ਪਹਿਲਾਂ ਕਤਲ ਹੋਏ ਕਾਂਗਰਸੀ ਕੌਂਸਲਰ ਦੇ ਪਤੀ ਕੁਲਵਿੰਦਰ ਸਿੰਘ ਕਿੰਦਾ ਦੇ ਮਾਮਲੇ ’ਚ ਪੁਲੀਸ ਵੱਲੋਂ ਦੋਸ਼ ਮੁਕਤ ਕੀਤੇ ਗਏ ਸੱਤ ਦੋਸ਼ੀਆਂ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਹਾਜ਼ਰ ਹੋਣ ਦਾ ਹੁਕਮ ਸੁਣਾਇਆ। ਕਿੰਦਾ ਕਤਲ ਮਾਮਲੇ ਦੀ ਸੁਣਵਾਈ ਕਰਦਿਆਂ ਮੁੱਖ ਐਡੀਸ਼ਨਲ ਸੈਸ਼ਨ ਜੱਜ ਭੁਪਿੰਦਰ ਸਿੰਘ ਦੀ ਅਦਾਲਤ ਨੇ ਪੁਲੀਸ ਵੱਲੋਂ ਦੋਸ਼ ਮੁਕਤ ਕੀਤੇ ਸੱਤ ਦੋਸ਼ੀਆਂ ਨੂੰ ਆਉਂਦੀ 4 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇੱਥੇ ਦੱਸ ਦਈਏ ਸ਼ਿਕਾਇਤਕਰਤਾ ਵਿਜੇ ਕੁਮਾਰ ਨੇ ਧਾਰਾ 319 ਆਈਪੀਸੀ ਦੇ ਤਹਿਤ ਅਦਾਲਤ ਵਿੱਚ ਬਿਆਨ ਦਰਜ ਕਰਵਾਏ ਸਨ ਕਿ ਪੁਲੀਸ ਨੇ ਉਨ੍ਹਾਂ ਦੋਸ਼ੀਆਂ ਨੂੰ ਕਿੰਦਾ ਕਤਲ ਕੇਸ ’ਚੋਂ ਬਾਹਰ ਕਰ ਦਿੱਤਾ ਗਿਆ ਹੈ, ਜੋ ਇਸ ਵਿੱਚ ਸ਼ਾਮਲ ਹਨ।


Comments Off on ਕਿੰਦਾ ਕਤਲ ਕੇਸ: ਅਦਾਲਤ ਵਲੋਂ 7 ਮੁਲਜ਼ਮਾਂ ਨੂੰ ਸੰਮਨ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.