ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਕੇਜਰੀਵਾਲ ਨੂੰ ਧਮਕੀ ਭਰੇ ਪੱਤਰ ਭੇਜਣ ਦੇ ਦੋਸ਼ ਹੇਠ ਗ੍ਰਿਫ਼ਤਾਰ

Posted On October - 6 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਅਕਤੂਬਰ
ਇਕ ਵਿਅਕਤੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪਮਾਨਜਨਕ ਅਤੇ ਧਮਕੀ ਭਰੇ ਪੱਤਰ ਭੇਜਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਵਿਅਕਤੀ ਅਜਮੇਰ, ਰਾਜਸਥਾਨ ਦਾ ਵਸਨੀਕ ਹੈ। ਫੜੇ ਗਏ ਵਿਅਕਤੀ ਨੇ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ ਪਰ ਫਿਲਹਾਲ ਬੇਰੁਜ਼ਗਾਰ ਹੈ। ਉਸ ਦੀ ਮਾਨਸਿਕ ਸਥਿਤੀ ਵੀ ਠੀਕ ਦੱਸੀ ਨਹੀਂ ਜਾ ਰਹੀ ਹੈ। ਵਿਅਕਤੀ ਨੇ ਕਥਿਤ ਤੌਰ ’ਤੇ ਕੇਜਰੀਵਾਲ ਦੀ ਅਧਿਕਾਰਤ ਆਈਡੀ’ ਤੇ ਦੋ ਧਮਕੀ ਭਰੀਆਂ ਮੇਲ ਲਿਖੀਆਂ ਸਨ। ਮਨੀਸ਼ ਸਰਸਵਤ (36) ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਨੇ ਕੇਜਰੀਵਾਲ ਦੀ ਅਧਿਕਾਰਤ ਮੇਲ ’ਤੇ ਦੋ ਇਤਰਾਜ਼ਯੋਗ ਸੰਦੇਸ਼ ਦਿੱਤੇ, ਜਿਸ ਮਗਰੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦਾ ਲੈਪਟਾਪ ਜ਼ਬਤ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਮਨੀਸ਼ ਨੇ ਜਾਣਕਾਰੀ ਅਤੇ ਤਕਨਾਲੋਜੀ ਦੇ ਵਿਸ਼ੇ ਵਿੱਚ ਇੰਜੀਨੀਅਰਿੰਗ ਕੀਤੀ ਹੈ ਅਤੇ ਇਸ ਸਮੇਂ ਉਹ ਬੇਰੁਜ਼ਗਾਰ ਹੈ। ਪੁਲੀਸ ਮੁਲਜ਼ਮ ਮਨੀਸ਼ ਤੋਂ ਪੁੱਛਗਿੱਛ ਕਰ ਰਹੀ ਹੈ।


Comments Off on ਕੇਜਰੀਵਾਲ ਨੂੰ ਧਮਕੀ ਭਰੇ ਪੱਤਰ ਭੇਜਣ ਦੇ ਦੋਸ਼ ਹੇਠ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.