ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ

Posted On October - 16 - 2019

ਫ਼ਰੀਦਕੋਟ ਵਿੱਚ ਕੈਪਟਨ ਸੰਦੀਪ ਸੰਧੂ ਦੇ ਘਰ ਨੂੰ ਜਾਂਦੇ ਰਸਤੇ ਦੀ ਜਾਰੀ ਕੀਤੀ ਤਸਵੀਰ।

ਜਸਵੰਤ ਜੱਸ
ਫ਼ਰੀਦਕੋਟ, 15 ਅਕਤੂਬਰ
ਹਲਕਾ ਦਾਖਾ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਫ਼ਰੀਦਕੋਟ ਦੇ ਜੰਮਪਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੇ ਰਿਹਾਇਸ਼ੀ ਇਲਾਕੇ ਅਤੇ ਘਰ ਨੂੰ ਜਾਂਦੇ ਰਸਤਿਆਂ ਦੀਆਂ ਅਕਾਲੀ ਦਲ ਨੇ ਤਸਵੀਰਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕੈਪਟਨ ਸੰਦੀਪ ਵੱਲੋਂ ਹਲਕਾ ਦਾਖਾ ਵਿੱਚ ਵਿਕਾਸ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਦੋਸ਼ ਲਾਇਆ ਕਿ ਕੈਪਟਨ ਸੰਦੀਪ ਸਿੰਘ ਮੁੱਖ ਮੰਤਰੀ ਦੇ ਸਭ ਤੋਂ ਕਰੀਬੀ ਹੋਣ ਦੇ ਬਾਵਜੂਦ ਆਪਣੇ ਜੱਦੀ ਸ਼ਹਿਰ ਫ਼ਰੀਦਕੋਟ ਅਤੇ ਆਪਣੇ ਰਿਹਾਇਸ਼ੀ ਇਲਾਕੇ ਦਾ ਵਿਕਾਸ ਤੱਕ ਨਹੀਂ ਕਰ ਸਕਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਅਤੇ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਕੈਪਟਨ ਸੰਦੀਪ ਨੇ ਸਰਕਾਰ ਵਿੱਚ ਚੰਗਾ ਰਸੂਖ ਹੋਣ ਦੇ ਬਾਵਜੂਦ ਫ਼ਰੀਦਕੋਟ ਦੀ ਕਿਸੇ ਵੀ ਬੁਨਿਆਦੀ ਸਮੱਸਿਆ ਨੂੰ ਹੱਲ ਕਰਨ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸ਼ਹਿਰ ਵਾਸੀਆਂ ਨਾਲ ਕੋਈ ਰਾਬਤਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸੰਦੀਪ ਲੋਕ ਆਗੂ ਨਹੀਂ, ਇਸੇ ਕਰਕੇ ਉਸ ਨੇ ਫ਼ਰੀਦਕੋਟ ਦੇ ਲੋਕਾਂ ਤੋਂ ਦੂਰੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸੰਦੀਪ ਦੇ ਘਰ ਨੂੰ ਜਾਂਦਾ ਰਸਤਾ ਉਸ ਦੇ ਵਿਕਾਸ ਦੇ ਦਾਅਵਿਆਂ ਦਾ ਮੂੰਹ ਚਿੜਾਉਂਦਾ ਹੈ। ਦੱਸਣਯੋਗ ਹੈ ਕਿ ਕੈਪਟਨ ਸੰਦੀਪ ਦਾ ਨਿਊਂ ਕੈਂਟ ਰੋਡ ਤੇ ਫੌਜੀ ਛਾਉਣੀ ਨਜ਼ਦੀਕ ਜੱਦੀ ਘਰ ਹੈ ਪਰ ਇਸ ਘਰ ਨੂੰ ਕੋਈ ਪੱਕਾ ਰਸਤਾ ਨਹੀਂ ਜਾਂਦਾ ਅਤੇ ਨਾ ਹੀ ਉਥੇ ਕੋਈ ਰੋਸ਼ਨੀ ਆਦਿ ਦਾ ਪ੍ਰਬੰਧ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕੈਪਟਨ ਸੰਦੀਪ ਹਲਕਾ ਦਾਖਾ ਨੂੰ ਬਦਲਣ ਦਾ ਦਾਅਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।
ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਉਹ ਚੋਣਾਂ ਦੌਰਾਨ ਵੋਟਰਾਂ ਨਾਲ ਜੋ ਵੀ ਵਾਅਦਾ ਕਰਨਗੇ ਉਹ ਉਸ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਅਕਾਲੀ ਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਿਆਸੀ ਸਟੰਟ ਕਰਾਰ ਦਿੱਤਾ ਹੈ।


Comments Off on ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.