ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਕੌਮਾਂਤਰੀ ਨਗਰ ਕੀਰਤਨ ਗੰਗਾਨਗਰ ਰਵਾਨਾ

Posted On October - 15 - 2019

ਕੌਮਾਂਤਰੀ ਨਗਰ ਕੀਰਤਨ ਦਾ ਹਨੂਮਾਨਗੜ੍ਹ ਤੋਂ ਰਵਾਨਗੀ ਮੌਕੇ ਦਾ ਦ੍ਰਿਸ਼।

ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਅਕਤੂਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਗਏ ਕੌਮਾਂਤਰੀ ਨਗਰ ਕੀਰਤਨ ਦਾ ਰਾਜਸਥਾਨ ’ਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਕੱਲ੍ਹ ਹਨੂਮਾਨਗੜ੍ਹ ਪੁੱਜਣ ’ਤੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੇ ਸਵਾਗਤ ‘ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਕੀਤੀ ਗਈ। ਇਸੇ ਦੌਰਾਨ ਅੱਜ ਨਗਰ ਕੀਰਤਨ ਹਨੂਮਾਨਗੜ੍ਹ ਤੋਂ ਸ੍ਰੀ ਗੰਗਾਨਗਰ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂਮਾਨਗੜ੍ਹ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਚਾਰਕ ਸਾਹਿਬਾਨ ਨੇ ਕਥਾ ਵਿਚਾਰਾਂ ਕੀਤੀਆਂ। ਸ਼੍ਰੋਮਣੀ ਕਮੇਟੀ ਮੈਂਬਰ ਕੌਰ ਸਿੰਘ ਤੇ ਸੁਰਜੀਤ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿੱਚ ਲੈਂਦੀ ਹੈ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਅਹਿਮ ਮੌਕਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੁੰਦਿਆਂ ਨੌਜਵਾਨਾਂ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਯਤਨ ਕੀਤੇ ਜਾਣ।
ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬਲਕਾਰ ਸਿੰਘ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।


Comments Off on ਕੌਮਾਂਤਰੀ ਨਗਰ ਕੀਰਤਨ ਗੰਗਾਨਗਰ ਰਵਾਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.