ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਕੌਮਾਂਤਰੀ ਨਗਰ ਕੀਰਤਨ ਭੂਨਾ ਲਈ ਰਵਾਨਾ

Posted On October - 12 - 2019

ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਦੀ ਝਲਕ।

ਪੱਤਰ ਪ੍ਰੇਰਕ
ਅੰਮ੍ਰਿਤਸਰ/ਟੋਹਾਣਾ, 11 ਅਕਤੂਬਰ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਤਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਰੋਜ਼ਾਨਾ ਵਾਂਗ ਵੱਡੀ ਗਿਣਤੀ ਵਿੱਚ ਸੰਗਤ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ ਭਰੀ।
ਇਸ ਤੋਂ ਪਹਿਲਾਂ ਬੀਤੀ ਰਾਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਵਿੱਚ ਪੁੱਜਾ, ਜਿੱਥੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤ ਨੇ ਫੁੱਲਾਂ ਦੀ ਵਰਖਾ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿੱਚ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਹਰਿਆਣਾ ਦੀਆਂ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਖ-ਵੱਖ ਕਸਬਿਆਂ ’ਚ ਸਵਾਗਤੀ ਗੇਟ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਸੰਗਤ ਵੱਲੋਂ ਪ੍ਰਬੰਧ ਕੀਤਾ ਹੋਇਆ ਸੀ।


Comments Off on ਕੌਮਾਂਤਰੀ ਨਗਰ ਕੀਰਤਨ ਭੂਨਾ ਲਈ ਰਵਾਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.