ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਕੰਬਾਈਨ ਮਾਲਕਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਅਰਥੀ ਸਾੜੀ

Posted On October - 12 - 2019

ਕੰਬਾਈਨ ਮਾਲਕ ਸਰਕਾਰਾਂ ਖਿਲਾਫ਼ ਰੋਸ ਜ਼ਾਹਰ ਕਰਦੇ ਹੋਏ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 11 ਅਕਤੂਬਰ
ਕੰਬਾਈਨ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਬਲਾਕ ਇਕਾਈ ਵਲੋਂ ਅੱਜ ਇਥੋਂ ਦੇ ਅੱਡਾ ਨੂਰਦੀ ਦੇ ਗੁਰਦੁਆਰਾ ਬਾਬਾ ਬਿਧੀਚੰਦ ਵਿਚ ਇਕ ਮੀਟਿੰਗ ਕੀਤੀ ਗਈ। ਮੀਟਿੰਗ ’ਚ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪੁਰਾਣੀਆਂ ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸਐੱਸਐੱਮਐੱਸ) ਲਗਾਉਣ ਦੇ ਮਾਮਲੇ ਬਾਰੇ ਚੱਲ ਰਹੇ ਵਿਵਾਦ ਦਾ ਨਿਪਟਾਰਾ ਨਾ ਕਰਨ ਦੀ ਨਿਖੇਧੀ ਕੀਤੀ ਗਈ|
ਜਥੇਬੰਦੀ ਦੇ ਆਗੂ ਗੁਰਪਾਲ ਸਿੰਘ ਪੰਡੋਰੀ ਸਿਧਵਾ ਦੀ ਅਗਵਾਈ ਵਿਚ ਕੀਤੀ ਮੀਟਿੰਗ ’ਚ ਸ਼ਾਮਲ ਕੰਬਾਈਨ ਮਾਲਕਾਂ ਨੇ ਦੋਹਾਂ ਸਰਕਾਰਾਂ ਦੀ ਅਰਥੀ ਵੀ ਸਾੜੀ| ਇਸ ਮੌਕੇ ਜਥੇਬੰਦੀ ਦੇ ਆਗੂ ਰਣਜੀਤ ਸਿੰਘ ਤੇਜਾ ਸਿੰਘਵਾਲਾ, ਮਨਜਿੰਦਰ ਸਿੰਘ ਬਿੱਟੂ, ਗੁਰਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਸਰਕਾਰਾਂ ਵਲੋਂ ਜਾਰੀ ਨਿਰਦੇਸ਼ਾਂ ਦੀ ਆੜ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਬਿਨਾਂ ਐੱਸਐੱਸਐੱਮਐੱਸ ਦੇ ਝੋਨੇ ਦੀ ਕਟਾਈ ਦਾ ਕੰਮ ਕਰਦੀਆਂ ਮਸ਼ੀਨਾਂ ਖਿਲਾਫ਼ ਪੁਲੀਸ ਕਾਰਵਾਈ ਕਰਵਾਏ ਜਾਣ ’ਤੇ ਚਿੰਤਾ ਜ਼ਾਹਰ ਕੀਤੀ|
ਬੁਲਾਰਿਆਂ ਨੇ ਭਰੋਵਾਲ ਦੇ ਕੰਬਾਈਨ ਮਾਲਕ ਪਰਮਜੀਤ ਸਿੰਘ ਖਿਲਾਫ਼ ਧਾਰਾ 188 ਅਧੀਨ ਕੇਸ ਦਰਜ ਕਰਵਾਏ ਜਾਣ ਨੂੰ ਪ੍ਰਸ਼ਾਸਨ ਵਲੋਂ 30 ਸਤੰਬਰ ਨੂੰ ਦਿੱਤੇ ਭਰੋਸੇ ਦੇ ਉਲਟ ਜਾਣ ਦਾ ਦੋਸ਼ ਲਗਾਇਆ| ਕੰਬਾਈਨ ਮਾਲਕਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿਚ ਲਿਆ ਚੁੱਕੇ ਹਨ ਕਿ ਪੁਰਾਣੀਆਂ ਕੰਬਾਈਨਾਂ ਦੇ ਇੰਜਨ ਘੱਟ ਪਾਵਰ ਦੇ ਹੋਣ ਕਰ ਕੇ ਐੱਸਐੱਸਐੱਮਐੱਸ ਲਗਾ ਕੇ ਝੋਨੇ ਦੀ ਕਟਾਈ ਵਧੀਆ ਨਹੀਂ ਕਰ ਸਕਦੇ| ਉਨ੍ਹਾਂ ਆਖਿਆ ਕਿ ਅਜਿਹਾ ਕੀਤੇ ਜਾਣ ਨਾਲ ਕਿਸਾਨ ਦੀ ਜਿਣਸ ਦਾ ਨੁਕਸਾਨ ਹੁੰਦਾ ਹੈ| ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੰਬਾਈਨ ਮਾਲਕਾਂ ਦੀਆਂ ਮੁਸ਼ਕਲਾਂ ਦਾ ਪੱਕਾ ਹੱਲ ਕੀਤੇ ਜਾਣ ਦੀ ਅਪੀਲ ਕੀਤੀ|


Comments Off on ਕੰਬਾਈਨ ਮਾਲਕਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਅਰਥੀ ਸਾੜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.