ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਖ਼ੂਨ ਨਾ ਮਿਲਣ ’ਤੇ ਬਲੱਡ ਬੈਂਕ ਖ਼ਿਲਾਫ਼ ਨਾਅਰੇਬਾਜ਼ੀ

Posted On October - 12 - 2019

ਫੋਰਸ ਯੂਥ ਕਲੱਬ ਦੇ ਮੈਂਬਰ ਬਲੱਡ ਬੈਂਕ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।

ਐੱਨਪੀ ਧਵਨ
ਪਠਾਨਕੋਟ, 11 ਅਕਤੂਬਰ
ਮਰੀਜ਼ ਲਈ ਖੂਨ ਨਾ ਮਿਲਣ ’ਤੇ ਫੋਰਸ ਯੂਥ ਕਲੱਬ ਦੇ ਮੈਂਬਰਾਂ ਨੇ ਪ੍ਰਧਾਨ ਪੰਕਜ ਭਗਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਬਲੱਡ ਬੈਂਕ ਖਿਲਾਫ਼ ਨਾਅਰੇਬਾਜ਼ੀ ਕੀਤੀ।
ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਕਲੱਬ ਸਮੇਂ-ਸਮੇਂ ’ਤੇ ਬਲੱਡ ਬੈਂਕ ਨੂੰ ਬਲੱਡ ਮੁਹੱਈਆ ਕਰਵਾਉਂਦਾ ਰਹਿੰਦਾ ਹੈ। ਇਸ ਦੇ ਇਲਾਵਾ ਕਈ ਕਈ ਵਾਰ ਕੈਂਪ ਲਗਾ ਕੇ ਵੀ ਖੂਨ ਦੀ ਪੂਰਤੀ ਕਰਦਾ ਹੈ ਪਰ ਜਦ ਉਸੇ ਕਲੱਬ ਦੇ ਮੈਂਬਰ ਆਪਣੇ ਕਿਸੇ ਮਰੀਜ਼ ਲਈ ਤਤਕਾਲ ਸਥਿਤੀ ਵਿੱਚ ਖੂਨ ਲੈਣ ਜਾਂਦੇ ਹਨ ਤਾਂ ਬਲੱਡ ਬੈਂਕ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਬੈਂਕ ਵਿੱਚ ਖੂਨ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਹਸਪਤਾਲ ਪ੍ਰਬੰਧਨ ਨੂੰ ਖੂਨ ਦੇ ਕੇ ਮਦਦ ਕੀਤੀ ਜਾਂਦੀ ਹੈ ਪਰ ਜਦ ਉਨ੍ਹਾਂ ਦੀ ਵਾਰੀ ਆਉਂਦੀ ਹੈ ਤਾਂ ਹਸਪਤਾਲ ਪ੍ਰਬੰਧਨ ਮੂੰਹ ਫੇਰ ਲੈਂਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਹਸਪਤਾਲ ਪ੍ਰਬੰਧਨ ਜਲਦੀ ਹੀ ਸਮੱਸਿਆ ਦਾ ਹੱਲ ਕੱਢੇ ਤਾਂ ਜੋ ਆਮ ਲੋਕਾਂ ਨੂੰ ਵੀ ਖੂਨ ਮਿਲ ਸਕੇ।


Comments Off on ਖ਼ੂਨ ਨਾ ਮਿਲਣ ’ਤੇ ਬਲੱਡ ਬੈਂਕ ਖ਼ਿਲਾਫ਼ ਨਾਅਰੇਬਾਜ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.